ਪਟਿਆਲਾ: ਪੰਜਾਬ ਵਿੱਚ ਲੋਕ ਸਭ ਚੋਣਾਂ ਹੋਣ ਨੂੰ ਸਿਰਫ 10 ਦਿਨ ਹੀ ਬਚੇ ਹਨ। ਇਹਨਾਂ 10 ਦਿਨਾਂ ਵਿੱਚ ਤਮਾਮ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਨਿਤਰ ਰਹੀਆਂ ਹਨ। ਇਸੇ ਦੇ ਚੱਲਦੇ ਅੱਜ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਵੀ ਸਮਾਣਾ ਦੇ ਪਿੰਡ ਕੁਲਾਰਾ ਵਿਖੇ ਚੋਣ ਪ੍ਰਚਾਰ ਕਰਨ ਆਈ ਪਰ ਇੱਥੇ ਪਰਨੀਤ ਕੌਰ ਨੂੰ ਪਿੰਡ ਵਾਸੀਆਂ ਦੇ ਰੋਸ-ਮੁਜਾਹਰੇ ਦਾ ਸਾਹਮਣਾ ਕਰਨਾ ਪਿਆ।
ਪਰਨੀਤ ਕੌਰ ਦੇ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਵੀ ਦਿਖਾਏ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਦੌਰਾਨ ਇੱਟਾਂ ਵੀ ਚਲਾਈਆਂ ਗਈਆਂ।