ਨਵੀਂ ਦਿੱਲੀ: ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਦੀ ਗੁਜਰਾਤ ਇਕਾਈ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਖ਼ਾਸ ਸੁਆਗਤ ਕਰੇਗੀ। ਚੋਣ ਨਤੀਜੇ ਆਉਣ ਤੋਂ ਬਾਅਦ ਆਪਣੇ ਸੂਬੇ ਦੀ ਪਹਿਲੀ ਯਾਤਰਾ ਦੌਰਾਨ ਪੀਐਮ ਮੋਦੀ ਆਪਣੀ ਮਾਂ ਹੀਰਾਬੇਨ ਤੋਂ ਆਸ਼ੀਰਵਾਦ ਵੀ ਲੈਣਗੇ।
ਭਾਜਪਾ ਦੀ ਗੁਜਰਾਤ ਇਕਾਈ ਦੇ ਮੁਖੀ ਜੀਤੂ ਵਘਾਨੀ ਨੇ ਕਿਹਾ ਕਿ ਮੋਦੀ ਤੇ ਸ਼ਾਹ ਐਤਵਾਰ ਸ਼ਾਮ ਨੂੰ ਅਹਿਮਦਾਬਾਦ ਪੁੱਜਣਗੇ ਤੇ ਉਹ ਖ਼ਾਨਪੁਰ ਇਲਾਕੇ ’ਚ ਸਥਿਤ ਪਾਰਟੀ ਦਫ਼ਤਰ ਜਾਣਗੇ, ਜਿੱਥੇ ਉਨ੍ਹਾਂ ਦਾ ਸੁਆਗਤ ਕੀਤਾ ਜਾਵੇਗਾ।
ਵਘਾਨੀ ਨੇ ਦੱਸਿਆ ਕਿ ਨਰਿੰਦਰ ਮੋਦੀ ਐਤਵਾਰ ਨੂੰ ਆਪਣੇ ਜੱਦੀ ਸੂਬੇ ਦਾ ਦੌਰਾ ਕਰਨਗੇ। ਉਨ੍ਹਾਂ ਦੱਸਿਆ ਕਿ ਮੋਦੀ ਤੇ ਸ਼ਾਹ ਸ਼ਾਮ ਪੰਜ ਵਜੇ ਅਹਿਮਦਾਬਾਦ ਹਵਾਈ ਅੱਡੇ ’ਤੇ ਪੁੱਜਣਗੇ ਅਤੇ ਪਾਰਟੀ ਦੇ ਆਗੂ ਅਤੇ ਸਮਰਥਕ ਇਸ ਮੌਕੇ ਮੌਜੂਦ ਰਹਿਣਗੇ।