ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਾਗੀ ਸੁਰ ਅਪਣਾ ਲਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੈਣੁਗੋਪਾਲ ਨੂੰ ਪੱਤਰ ਲਿੱਖ ਕੇ ਕਾਂਗਰਸ ਦੇ ਵਿਦੇਸ਼ੀ ਮਾਮਲਿਆਂ ਦੇ ਡਿਪਟੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੀਨੀਅਰ ਅਹੁੱਦੇਦਾਰਾਂ ਨੂੰ ਵੀ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਹੈ।
ਬਾਜਵਾ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਅਸਤੀਫ਼ੇ ਸਬੰਧੀ ਚਿੱਠੀ ਲਿਖੀ ਹੈ। ਬਾਜਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਪਾਰਟੀ ਬੁਰੀ ਤਰ੍ਹਾਂ ਹਾਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਵੇਂ ਢਾਂਚੇ ਲਈ ਇੱਕ ਨਵੀਂ ਸੋਚ ਦੀ ਲੋੜ ਹੈ। ਜਿਸ ਕਰਕੇ ਸਾਰੇ ਸੀਨੀਅਰ ਆਗੂਆਂ ਨੂੰ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।