ਬਠਿੰਡਾ: ਅੱਜ ਸੂਬੇ ਵਿੱਚ ਕਈ ਥਾਵਾਂ 'ਤੇ ਰਿਲੀਜ਼ ਹੋਣ ਜਾ ਰਹੀ ਐਨੀਮੇਟਿਡ ਫ਼ਿਲਮ 'ਮੀਰੀ ਪੀਰੀ' ਦਾ ਵਿਰੋਧ ਹੋ ਰਿਹਾ ਹੈ ਉੱਥੇ ਹੀ ਬਠਿੰਡਾ ਵਿੱਚ ਵੀ ਸਿੱਖ ਗੁਰਮਤਿ ਸੇਵਾ ਲਹਿਰ ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵਿਰੋਧ ਕੀਤਾ ਗਿਆ।
ਇਸ ਮੌਕੇ ਸਿੱਖ ਗੁਰਮਤਿ ਸੇਵਾ ਲਹਿਰ ਜਥੇਬੰਦੀ ਦੇ ਮੈਂਬਰ ਗੁਰਪਾਲ ਸਿੰਘ ਨੇ ਕਿਹਾ ਕਿ ਇਹ ਸਾਡੇ ਸਿੱਖ ਧਰਮ ਦੀ ਬੇਅਦਬੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਕੋਈ ਤਸਵੀਰ ਜਾਂ ਬੁੱਤ ਕਿਸੇ ਰੂਪ ਵਿੱਚ ਵੀ ਦਿਖਾਇਆ ਜਾਂਦਾ ਹੈ ਤਾਂ ਇਹ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਕਿਰਦਾਰ ਇੱਕ ਐਨੀਮੇਟਿਡ ਵਜੋਂ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਮਰਿਆਦਾ ਦੇ ਬਿਲਕੁਲ ਖ਼ਿਲਾਫ਼ ਹੈ ਅਤੇ ਇਸਦਾ ਵਿਰੋਧ ਕੀਤਾ ਜਾਵੇਗਾ।