ਅੰਮ੍ਰਿਤਸਰ: ਇੱਥੇ ਪੰਜਾਬ ਪੁਲਿਸ ਨੇ ਸਿਹਤ ਵਿਭਾਗ ਨਾਲ ਮਿਲ ਕੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੁਕ ਕਰਨ ਲਈ ਇੱਕ ਵਿਸ਼ਾਲ ਰੈਲੀ ਕੱਢੀ। ਇਸ ਰੈਲੀ ਦਾ ਮਕਸਦ ਲੋਕਾਂ ਨੂੰ ਨਸ਼ੇ ਦੇ ਭਿਆਨਕ ਨਤੀਜਿਆਂ ਤੋਂ ਜਾਣੂ ਕਰਵਾਉਣਾ ਸੀ। ਇਸ ਰੈਲੀ ਰਾਹੀਂ ਲੋਕਾਂ ਤੱਕ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਐਸ. ਸ੍ਰੀਵਾਸਤਾਵ ਨੇ ਕਿਹਾ ਕਿ ਇਸ ਰੈਲੀ ਰਾਹੀਂ ਲੋਕਾਂ ਨੂੰ ਪ੍ਰਸ਼ਾਸਨ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਤਾਂ ਜੋ ਪੁਲਿਸ ਉਨ੍ਹਾਂ 'ਤੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੁਲਿਸ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਏਗੀ।