ਚੰਡੀਗੜ੍ਹ: ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਇਹ ਫੈਸਲਾ ਅਕਾਲੀ ਦਲ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤਾ। ਮਿਲੀ ਜਾਣਕਾਰੀ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਈ. ਜੀ. ਬਾਰਡਰ ਰੇਂਜ ਦੇ ਅਹੁੱਦੇ ਤੋਂ ਹਟਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹੀ ਬਹਿਬਲ ਕਲਾਂ ਗੋਲੀਕਾਂਡ 'ਚ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਕੀਤੀ ਸੀ।