ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕਈ ਸਖਸ਼ੀਅਤਾਂ ਪਹੁੰਚ ਰਹੀਆਂ ਹਨ। ਅੱਜ ਸਵੇਰੇ 8:30 ਵਜੇ ਜਲ੍ਹਿਆਂਵਾਲੇ ਬਾਗ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੂਬੇ ਦੇ ਗਵਰਨਰ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦੀ ਨੂੰ ਸ਼ਰਧਾ ਦਾ ਫੁੱਲ ਭੇਂਟ ਕਰਨਗੇ। ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਗਏ ਹਨ ਤੇ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
-
Amritsar: Congress President Rahul Gandhi offers prayers at the Akal Takht, Golden temple. #Punjab Chief Minister Captain Amarinder Singh also present. pic.twitter.com/cgUAsOCATx
— ANI (@ANI) April 12, 2019 " class="align-text-top noRightClick twitterSection" data="
">Amritsar: Congress President Rahul Gandhi offers prayers at the Akal Takht, Golden temple. #Punjab Chief Minister Captain Amarinder Singh also present. pic.twitter.com/cgUAsOCATx
— ANI (@ANI) April 12, 2019Amritsar: Congress President Rahul Gandhi offers prayers at the Akal Takht, Golden temple. #Punjab Chief Minister Captain Amarinder Singh also present. pic.twitter.com/cgUAsOCATx
— ANI (@ANI) April 12, 2019
ਉੱਪ ਰਾਸ਼ਟਰਪਤੀ ਜਾਰੀ ਕਰਨਗੇ ਸਿੱਕਾ ਤੇ ਡਾਕ ਟਿਕਟ
ਜਲ੍ਹਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਸਰਕਾਰ ਵਲੋਂ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ ਜਾਵੇਗਾ। ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੰਮ੍ਰਿਤਸਰ ’ਚ ਜਲਿਆਂਬਾਗ ਯਾਦਗਾਰੀ ਸਥਾਨ ’ਤੇ ਸ਼ਹੀਦਾਂ ਦੀ ਯਾਦ ’ਚ ਇਹ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਉੱਪ ਰਾਸ਼ਟਰਪਤੀ ਅੰਮ੍ਰਿਤਸਰ ’ਚ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਇਕ ਨੁਮਾਇਸ਼ ਦਾ ਉਦਘਾਟਨ ਵੀ ਕਰਨਗੇ।
ਮਹਾਤਮਾ ਗਾਂਧੀ ਦੇ ਖਾਸ ਦੋਸਤ ਕਰਨਗੇ ਸ਼ਿਰਕਤ
ਮਿਲੀ ਜਾਣਕਾਰੀ ਅਨੁਸਾਰ ਇਸ ਸਮਾਗਮ 'ਚ ਇਕ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰ ਰਹੇ ਹਨ ਜੋ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਖਾਸ ਦੋਸਤ ਮੌਲਾਨਾ ਅਬਦੁਲ ਬਾਰੀ ਫਿਰੰਗੀ ਮਾਹਲੀ ਦੀ ਚੌਥੀ ਪੀੜੀ ਹੈ। ਇਸ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜ ਰਹੇ ਹਨ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ’ਚ ਅੰਗਰੇਜ਼ਾਂ ਨੇ ਨਿਹੱਥੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।