ਸੰਗਰੂਰ: ਸੁਨਾਮ ਰੋਡ 'ਤੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਦੀਪ ਸਿੰਘ ਮਿੰਟੂ ਤੇ ਉਸ ਦੇ ਇੱਕ ਹੋਰ ਸਾਥੀ 'ਤੇ ਹਮਲਾ ਕਰ ਕੇ ਗੰਭੀਰ ਰੂਪ ਦੇ ਵਿੱਚ ਜ਼ਖਮੀ ਕਰ ਦਿੱਤਾ ਹੈ।
ਜ਼ਖ਼ਮੀਆਂ ਦੀ ਹਾਲਤ ਗੰਭੀਰ ਵੇਖਦੇ ਹੋਏ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸ਼ਨ ਨੇ ਜ਼ਖ਼ਮੀਆਂ ਨੂੰ ਲੁਧਿਆਣਾ ਦੇ ਡੀਐੱਮਸੀ ਵਿੱਚ ਰੈਫ਼ਰ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਟਰੱਕ ਯੂਨੀਅਨ ਦੇ ਮੈਂਬਰਾਂ ਨੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਧਰਨਾ ਪ੍ਰਦਰਸ਼ਨ ਕਰ ਕੇ ਆਵਾਜਾਈ ਨੂੰ ਠੱਪ ਕਰ ਦਿੱਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਆਰੋਪੀਆਂ ਨੂੰ ਫੜ੍ਹ ਨਹੀਂ ਲਿਆ ਜਾਂਦਾ ਉਹ ਧਰਨਾ ਜਾਰੀ ਰੱਖਣਗੇ।
ਪੁਲਿਸ ਨੇ ਯੂਨੀਅਨ ਦੇ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲ ਦਰਜ ਕਰ ਕੇ ਆਰੋਪੀਆਂ ਨੂੰ ਛੇਤੀ ਹੀ ਫੜ੍ਹਨ ਦਾ ਭਰੋਸਾ ਦਵਾਇਆ ਹੈ।
ਟਰੱਕ ਯੂਨੀਅਨ ਪ੍ਰਧਾਨ 'ਤੇ ਦਿਨ ਦਿਹਾੜੇ ਕਾਤਲਾਨਾ ਹਮਲਾ
ਅਣਪਛਾਤੇ ਵਿਅਕਤੀਆਂ ਨੇ ਪਿੰਡ ਬਡਰੁੱਖ਼ਾਂ ਦੇ ਸਾਬਕਾ ਸਰਪੰਚ ਦੇ ਬੇਟੇ ਰਣਦੀਪ ਸਿੰਘ ਮਿੰਟੂ (ਸਾਬਕਾ ਟਰੱਕ ਯੂਨੀਅਨ ਪ੍ਰਧਾਨ) ਤੇ ਉਸ ਦੇ ਇੱਕ ਹੋਰ ਸਾਥੀ 'ਤੇ ਜਾਨਲੇਵਾ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।