ਨਵੀਂ ਦਿੱਲੀ: ਕੇਂਦਰੀ ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਵੱਲੋਂ ਹੁਣ ਤੱਕ ਘਰਾਂ ਦੇ ਖਰੀਦਦਾਰਾਂ ਦੀਆਂ 46,152 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।
ਇਸ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 51,850 ਰੀਅਲ ਅਸਟੇਟ ਪ੍ਰੋਜੈਕਟ ਅਤੇ 40,481 ਰੀਅਲ ਅਸਟੇਟ ਏਜੰਟਾਂ ਨੇ ਰੇਰਾ ਤਹਿਤ ਰਜਿਸਟਰਡ ਕੀਤਾ ਹੈ। ਹਰਦੀਪ ਪੁਰੀ ਨੇ ਦੱਸਿਆ ਕਿ ਰੇਰਾ ਵੱਲੋਂ ਹੁਣ ਤੱਕ 46,153 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਤਾਲਾਬੰਦੀ ਕਾਰਨ ਸਰਕਾਰ ਨੇ ਅਪ੍ਰੈਲ ਦੇ ਜੀਐਸਟੀ ਦੇ ਅੰਕੜੇ ਨਹੀਂ ਕੀਤੇ ਜਾਰੀ
ਰੀਅਲ ਅਸਟੇਟ (ਰੈਗੂਲੇਸ਼ਨ ਐਂਡ ਡਿਵੈਲਪਮੈਂਟ) ਐਕਟ, 2016, 1 ਮਈ, 2017 ਨੂੰ ਲਾਗੂ ਹੋਇਆ ਸੀ। ਇਸ ਦਾ ਉਦੇਸ਼ ਘਰਾਂ ਦੇ ਮਾਲਕਾਂ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਪੁਰੀ ਨੇ ਕਿਹਾ ਕਿ ਇਸ ਇਤਿਹਾਸਕ ਕਾਨੂੰਨ ਨੇ ਘਰਾਂ ਦੇ ਖਰੀਦਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਨਵਾਂ ਯੁੱਗ ਸਥਾਪਤ ਕੀਤਾ ਹੈ। ਹੁਣ ਉਨ੍ਹਾਂ ਨੂੰ ਵਿਕਾਸਕਾਰ ਵੱਲੋਂ ਧੋਖਾ ਨਹੀਂ ਦਿੱਤਾ ਜਾ ਸਕਦਾ। ਇਸ ਨੇ ਜਵਾਬਦੇਹੀ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਕੇ ਰੀਅਲ ਅਸਟੇਟ ਪੇਸ਼ੇ ਨੂੰ ਵੀ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਚਮੁੱਚ, ਅਸੀਂ ਹੁਣ ਰੇਰਾ ਦੇ ਦੌਰ ਵਿੱਚ ਹਾਂ।