ਬੀਜਿੰਗ: ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਓ ਲਿਜੀਅਨ ਨੇ ਭਾਰਤ ਵਿੱਚ ਚੀਨੀ ਐਪਸ ਉੱਤੇ ਪਾਬੰਦੀ ਲਗਾਉਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੀਨ ਭਾਰਤ ਦੇ ਇਸ ਫ਼ੈਸਲੇ ਪ੍ਰਤੀ ਬਹੁਤ ਚਿੰਤਤ ਹੈ ਅਤੇ ਸਥਿਤੀ ਦੀ ਪੁਸ਼ਟੀ ਕਰ ਰਿਹਾ ਹੈ।
ਜ਼ਾਓ ਨੇ ਕਿਹਾ, "ਅਸੀਂ ਇਸ ਗੱਲ 'ਤੇ ਜ਼ੋਰ ਦੇਣਾ ਚਾਹੁੰਦੇ ਹਾਂ ਕਿ ਚੀਨੀ ਸਰਕਾਰ ਹਮੇਸ਼ਾ ਚੀਨੀ ਕਾਰੋਬਾਰ ਦੇ ਸਮੇਂ ਅੰਤਰਰਾਸ਼ਟਰੀ ਅਤੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੰਦੀ ਹੈ।"
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਚੀਨੀ ਨਿਵੇਸ਼ਕਾਂ ਸਹਿਤ ਕੌਮਾਂਤਰੀ ਨਿਵੇਸ਼ਕਾਂ ਦੇ ਕਾਨੂੰਨੀ ਅਧਿਕਾਰਾਂ ਨੂੰ ਬਣਾਏ ਰੱਖਣ ਦੀ ਜ਼ਿੰਮੇਵਾਰੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਪੱਖਪਾਤੀ ਦੱਸਦਿਆਂ ਵੱਖ-ਵੱਖ ਤਰੀਕਿਆਂ ਵਾਲੇ 59 ਮੋਬਾਈਲ ਐਪਸ 'ਤੇ ਪਾਬੰਦੀ ਲਗਾਈ ਸੀ। ਇਨ੍ਹਾਂ ਵਿੱਚ ਚੀਨੀ ਐਪਸ ਜਿਵੇਂ ਕਿ ਟਿਕ-ਟੌਕ, ਸ਼ੇਅਰਇਟ ਅਤੇ ਵੀ-ਚੈਟ ਵਰਗੀਆਂ ਚੀਨੀ ਐਪਸ ਸ਼ਾਮਲ ਹਨ।
ਆਈਟੀ ਮੰਤਰਾਲੇ ਨੇ ਸੋਮਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਸਰੋਤਾਂ ਤੋਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਐਂਡਰਾਇਡ ਅਤੇ ਆਈਓਐਸ ਪਲੇਟਫਾਰਮ ‘ਤੇ ਉਪਲੱਬਧ ਕੁਝ ਮੋਬਾਈਲ ਐਪਸ ਦੀ ਦੁਰਵਰਤੋਂ ਬਾਰੇ ਸਨ।
ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਐਪਸ ਯੂਜ਼ਰਾਂ ਦੇ ਡਾਟਾ ਨੂੰ ਚੋਰੀ ਕਰਕੇ ਉਨ੍ਹਾਂ ਨੂੰ ਭਾਰਤ ਤੋਂ ਬਾਹਰ ਸਰਵਰ ਤੇ ਅਣਅਧਿਕਾਰਤ ਤਰੀਕੇ ਨਾਲ ਭੇਜਦੀਆਂ ਹਨ।
ਗ੍ਰਹਿ ਮੰਤਰਾਲੇ ਅਧੀਨ ਆਉਂਦੇ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਨੇ ਵੀ ਇਨ੍ਹਾਂ ਖ਼ਤਰਨਾਕ ਐਪਸ ਉੱਤੇ ਵਿਆਪਕ ਪਾਬੰਦੀ ਲਾਉਣ ਦੀ ਸਿਫਾਰਸ਼ ਕੀਤੀ ਸੀ।