ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ
ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਕਿ ਪੰਜਾਬ ਦਾ 31 ਮਾਰਚ 2020 ਤੱਕ ਜੀ.ਐਸ.ਟੀ. ਦਾ ਮੁਆਵਜ਼ਾ ਦਾ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ ਦੇ ਉਦਯੋਗਿਕ ਤੇ ਖੇਤੀਬਾੜੀ, ਫ਼ਸਲੀ ਕਰਜ਼ੇ ਦੀਆਂ ਕਿਸ਼ਤਾਂ ਨੂੰ ਵੀ ਮੁਲਤਵੀ ਕਰਨ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਫ਼ੋਨ ਉੱਤੇ ਦੱਸਿਆ ਕਿ ਸੂਬੇ ਦੇ ਵਿੱਤੀ ਵਿਭਾਗ ਨੂੰ ਆਮ ਆਦਮੀ ਨੂੰ ਬੈਂਕਿੰਗ ਲੋੜਾਂ ਪੂਰੀਆਂ ਕਰਨ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਨੂੰ ਕਿਹਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਤਜਵੀਜ਼ ਕੀਤੀ ਕਿ ਪੰਜਾਬ ਦੇ ਜੀ.ਐਸ.ਟੀ. ਦੇ ਮੁਆਵਜ਼ੇ ਦੀ ਬਕਾਇਆ ਪਈ ਰਾਸ਼ੀ ਬਾਕੀ ਸੂਬਿਆਂ ਦੇ ਨਾਲ ਜਾਰੀ ਕਰਨ ਲਈ ਵੀ ਕਿਹਾ।
ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਐਫ.ਆਰ.ਬੀ.ਐਮ. ਐਕਟ ਤਹਿਤ ਸੂਬਿਆਂ ਦੀ ਉਧਾਰ ਲੈਣ ਦੀ ਹੱਦ 3 ਫੀਸਦ ਤੋਂ ਵਧਾ ਕੇ 4 ਫੀਸਦ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਦੱਸ ਦਈਏ ਕਿ ਕੇਂਦਰੀ ਵਿੱਤ ਮੰਤਰੀ ਵੱਲੋਂ ਸਿਹਤ ਕਾਮਿਆਂ ਲਈ ਵਿਸ਼ੇਸ਼ ਬੀਮੇ ਦੇ ਪਹਿਲਾਂ ਹੀ ਕੀਤੇ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੈਨਟਰੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਲਈ ਇਨ੍ਹਾਂ ਲੀਹਾਂ 'ਤੇ ਯਕਮੁਸ਼ਤ ਵਿਸ਼ੇਸ਼ ਬੀਮੇ ਦੀ ਮੰਗ ਕੀਤੀ, ਕਿਉਂਕਿ ਇਹ ਲੋਕ ਕੋਵਿਡ-19 ਵਿਰੁੱਧ ਜੰਗ ਵਿੱਚ ਮੂਹਰਲੀ ਕਤਾਰ ਵਿੱਚ ਹੋ ਕੇ ਲੜ ਰਹੇ ਹਨ। ਉਨ੍ਹਾਂ ਨੇ ਕੋਵਿਡ-19 ਵਿਰੁੱਧ ਲੜਾਈ ਲੜਨ ਲਈ ਸਿਹਤ ਦੇ ਬੁਨਿਆਦੀ ਢਾਂਚੇ ਅਤੇ ਕਰਮਚਾਰੀਆਂ ਲਈ 300 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵੀ ਮੰਗ ਕੀਤੀ।