ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਭਰ ਦੀਆਂ ਸਾਰੀਆਂ ਵਪਾਰਕ ਯਾਤਰੀ ਉਡਾਣਾਂ 17 ਮਈ ਨੂੰ ਅੱਧੀ ਰਾਤ ਤੱਕ ਲਈ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਡੀਜੀਸੀਏ ਨੇ ਇੱਕ ਸਰਕੂਲਰ ਵਿੱਚ ਕਿਹਾ, “ਇਹ ਦੁਹਰਾਇਆ ਜਾਂਦਾ ਹੈ ਕਿ ਵਿਦੇਸ਼ੀ ਅਤੇ ਘਰੇਲੂ ਏਅਰਲਾਈਨਾਂ ਨੂੰ ਭਾਰਤ ਤੋਂ ਕਿਸੇ ਹੋਰ ਦੇਸ਼ ਜਾਂ ਕਿਸੇ ਹੋਰ ਦੇਸ਼ ਤੋਂ ਭਾਰਤ ਲਈ ਅਤੇ ਘਰੇਲੂ ਉਡਾਣਾਂ ਦੇ ਮੁੜ ਸ਼ੁਰੂ ਕਰਨ ਬਾਰੇ ਢੁਕਵੇਂ ਸਮੇਂ ‘ਤੇ ਸੂਚਿਤ ਕੀਤਾ ਜਾਵੇਗਾ।
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 25 ਮਾਰਚ ਤੋਂ ਦੇਸ਼ ਭਰ ਵਿੱਚ ਤਾਲਾਬੰਦੀ ਲਾਗੂ ਹੈ। ਸਾਰੀਆਂ ਵਪਾਰਕ ਯਾਤਰੀ ਉਡਾਣਾਂ ਬੰਦ ਦੌਰਾਨ ਮੁਅੱਤਲ ਕਰ ਦਿੱਤੀਆਂ ਗਈਆਂ। ਪਹਿਲਾ ਬੰਦ ਦਾ ਸਮਾਂ 14 ਅਪ੍ਰੈਲ ਨੂੰ ਖ਼ਤਮ ਹੋਇਆ ਸੀ ਪਰ ਬਾਅਦ ਵਿੱਚ ਇਸ ਨੂੰ ਵਧਾ ਕੇ 3 ਮਈ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਬੰਦ ਦੀ ਮਿਆਦ 17 ਮਈ ਤੱਕ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: ਨਾਸਿਕ ਤੋਂ ਲਖਨਊ ਲਈ ਸਪੈਸ਼ਲ ਟ੍ਰੇਨ ਰਵਾਨਾ, ਪਰਵਾਸੀ ਮਜ਼ਦੂਰਾਂ ਦੀ ਹੋ ਰਹੀ ਘਰ ਵਾਪਸੀ
ਹਾਲਾਂਕਿ ਕਾਰਗੋ ਉਡਾਣਾਂ, ਡਾਕਟਰੀ ਜ਼ਰੂਰਤਾਂ ਵਾਲੀਆਂ ਉਡਾਣਾਂ ਅਤੇ ਡੀਜੀਸੀਏ ਵੱਲੋਂ ਮਨਜ਼ੂਰਸ਼ੁਦਾ ਵਿਸ਼ੇਸ਼ ਉਡਾਣਾਂ ਨੂੰ ਚਲਾਉਣ ਦੀ ਆਗਿਆ ਹੈ। ਹੁਣ ਤੱਕ ਦੇਸ਼ ਵਿੱਚ 37,000 ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਇਸ ਕਾਰਨ ਹੁਣ ਤੱਕ 1,200 ਤੋਂ ਵੱਧ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।