ETV Bharat / business

ਈਡੀ ਨੂੰ ਉਮੀਦ, ਭਗੋੜੇ ਮਾਲਿਆ ਨੂੰ ਜਲਦ ਹਿਰਾਸਤ 'ਚ ਲਿਆ ਜਾਵੇਗਾ

ਜਾਂਚ ਨਾਲ ਜੁੜੀ ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬ੍ਰਿਟੇਨ ਦੀ ਹਾਈ ਕੋਰਟ ਨੇ ਸੋਮਵਾਰ ਨੂੰ ਮਾਲਿਆ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ਅਤੇ ਹੁਣ ਉਸ ਦੇ ਕੋਲ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਵਿਕਲਪ ਹੈ।

author img

By

Published : Apr 21, 2020, 10:50 PM IST

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਕਿਹਾ ਕਿ ਕਿੰਗਫ਼ਿਸ਼ਰ ਏਅਰਲਾਇਨਜ਼ ਦੇ ਸਾਬਕਾ ਚੇਅਰਮੈਨ ਵਿਜੇ ਮਾਲਿਆ ਨੂੰ ਭਾਰਤ ਨੂੰ ਹਵਾਲਗੀ ਦਿੱਤੇ ਜਾਣ ਤੇਂ ਬਾਅਦ ਹਿਰਾਸਤ ਵਿੱਚ ਲਏ ਜਾਣ ਦੀ ਪੂਰੀ ਉਮੀਦ ਹੈ। ਕੇਂਦਰੀ ਜਾਂਚ ਏਜੰਸੀ ਨੇ ਇਹ ਟਿੱਪਣੀ ਬ੍ਰਿਟੇਨ ਦੀ ਹਾਈ ਕੋਰਟ ਵੱਲੋਂ ਮਾਲਿਆ ਦੀ ਹਵਾਲਗੀ ਦੀ ਅਪੀਲ ਖਾਰਜ ਕੀਤੇ ਜਾਣ ਦੇ ਇੱਕ ਦਿਨ ਬਾਅਦ ਦੀ ਹੈ।

ਜਾਂਚ ਨਾਲ ਜੁੜੀ ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬ੍ਰਿਟੇਨ ਦੀ ਹਾਈ ਕੋਰਟ ਨੇ ਸੋਮਵਾਰ ਨੂੰ ਮਾਲਿਆ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ਅਤੇ ਹੁਣ ਉਸ ਦੇ ਕੋਲ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਵਿਕਲਪ ਹੈ।

ਅਧਿਕਾਰੀ ਨੇ ਕਿਹਾ ਕਿ ਯੂਨਾਈਟਿਡ ਕਿੰਗਡਮ (ਯੂਕੇ) ਦੀ ਕਾਰਜ ਪ੍ਰਣਾਲੀ ਥੋੜੀ ਅਲੱਗ ਹੈ, ਕਿਉਂਕਿ ਮਾਲਿਆ ਨੂੰ ਹਾਈ ਕੋਰਟ ਦੇ ਮਾਧਿਅਮ ਤੋਂ ਹੀ ਉੱਚ ਅਦਾਲਤ ਤੱਕ ਪਹੁੰਚਣਾ ਹੋਵੇਗਾ।

ਅਧਿਕਾਰੀ ਨੇ ਕਿਹਾ ਕਿ ਮਾਲਿਆ ਨੂੰ ਹਾਈ ਕੋਰਟ ਨੂੰ ਇਹ ਸਮਝਾਉਣਾ ਹੋਵੇਗਾ ਕਿ ਉਨ੍ਹਾਂ ਨੂੰ ਆਖ਼ਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਜ਼ਰੂਰਤ ਕਿਉਂ ਹੈ।

ਉਨ੍ਹਾਂ ਨੇ ਕਿਹਾ ਕਿ ਜੇ ਹਾਈ ਕੋਰਟ ਸੰਤੁਸ਼ਟ ਹੋਵੇਗਾ, ਤਾਂ ਬ੍ਰਿਟੇਨ ਵਿੱਚ ਸੁਪਰੀਮ ਕੋਰਟ ਉਨ੍ਹਾਂ ਦੀ ਗੱਲ ਸੁਣੇਗਾ।

ਤੁਹਾਨੂੰ ਦੱਸ ਦਈਏ ਕਿ ਭਾਰਤ ਵਿੱਚ ਵੱਖ-ਵੱਖ ਬੈਂਕਾਂ ਦੇ ਨਾਲ 9,000 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ। ਮਾਲਿਆ ਨੇ ਭਾਰਤ ਵਿੱਚ ਉਨ੍ਹਾਂ ਦੀ ਹਵਾਲਗੀ ਦੇ ਹੁਕਮਾਂ ਵਿਰੁੱਧ ਬ੍ਰਿਟੇਨ ਦੀ ਅਦਾਲਤ ਵਿੱਚ ਅਪੀਲ ਕੀਤੀ ਸੀ, ਜਿਸ ਨੂੰ ਸੋਮਵਾਰ ਨੂੰ ਖਾਰਜ ਕਰ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.