ਨਵੀਂ ਦਿੱਲੀ: ਵਸਤੂ ਅਤੇ ਸੇਵਾ ਕਰ (ਜੀਐਸਟੀ) ਪਰਿਸ਼ਦ ਨੇ ਮੋਬਾਇਲ ਫ਼ੋਨ 'ਤੇ ਜੀਐਸਟੀ ਨੂੰ 12 ਫ਼ੀਸਦ ਤੋਂ ਵਧਾ ਕੇ 18 ਫ਼ੀਸਦ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਦੇ ਨਾਲ ਹੀ ਹੱਥ ਨਾਲ ਅਤੇ ਮਸ਼ੀਨ ਨਾਲ ਬਣੀਆਂ ਸੀਖਾਂ ਦੀਆਂ ਡੱਬੀਆਂ(ਮਾਚਿਸ) ਤੇ ਜੀਐਸਟੀ ਦੀ ਦਰ 12 ਫ਼ੀਸਦ ਕਰ ਦਿੱਤੀ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਿੱਚ ਹੋਈ 39ਵੀਂ ਜੀਐਸਟੀ ਪਰਿਸ਼ਦ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਇਸ ਬੈਠਕ ਵਿੱਚ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੋਂ ਇਲਾਵਾ ਸੂਬਿਆਂ ਦੇ ਵਿੱਤ ਮੰਤਰੀਆਂ ਸਮੇਤ ਹੋਰ ਕਈ ਅਧਿਕਾਰੀਆਂ ਨੇ ਹਿੱਸਾ ਲਿਆ।