ਨਵੀਂ ਦਿੱਲੀ: ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵੱਧਦੀਆਂ ਜਾ ਰਹੀਆਂ ਹਨ। ਅੱਜ 20ਵੇਂ ਦਿਨ ਵੀ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਹੋਇਆ ਹੈ। ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 21 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਇਸ ਤੋਂ ਬਾਅਦ, ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 80.13 ਰੁਪਏ ਹੋ ਗਈ ਹੈ ਅਤੇ ਡੀਜ਼ਲ ਦੇ ਇੱਕ ਲੀਟਰ ਲਈ, ਤੁਹਾਨੂੰ 80.19 ਰੁਪਏ ਦੇਣੇ ਪੈਣਗੇ। ਇਸ ਤਰ੍ਹਾਂ ਡੀਜ਼ਲ 20 ਦਿਨਾਂ ਵਿਚ 10.80 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿਚ ਵੀ ਤਕਰੀਬਨ 10 ਰੁਪਏ ਦਾ ਵਾਧਾ ਹੋਇਆ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪੈਟਰੋਲ 73.56 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਅਤੇ ਡੀਜ਼ਲ 63.63 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ ਵਿੱਚ ਪੈਟਰੋਲ 76.92 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 71.52 ਰੁਪਏ ਪ੍ਰਤੀ ਲੀਟਰ ਹੈ।
ਦੱਸ ਦਈਏ ਕਿ 7 ਜੂਨ ਤੋਂ ਪੈਟਰੋਲੀਅਮ ਕੰਪਨੀਆਂ ਨੇ ਸ਼ੁੱਕਰਵਾਰ ਤੱਕ ਲਗਾਤਾਰ 20 ਦਿਨਾਂ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪਹਿਲਾਂ 82 ਦਿਨਾਂ ਤੱਕ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਵਿਕ ਰਿਹਾ ਹੈ।