ETV Bharat / business

ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ - ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਐਤਵਾਰ ਨੂੰ ਇੱਕ ਦਿਨ ਦੇ ਬਰੇਕ ਤੋਂ ਬਾਅਦ ਸੋਮਵਾਰ ਨੂੰ ਮੁੜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਤੋਂ ਵਾਧਾ ਹੋਇਆ ਹੈ। ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਅਤੇ ਡੀਜ਼ਲ ਦੀ ਕੀਮਤ 80.53 ਰੁਪਏ ਹੋ ਗਈ ਹੈ।

ਫ਼ੋਟੋ।
ਫ਼ੋਟੋ।
author img

By

Published : Jun 29, 2020, 8:17 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਐਤਵਾਰ ਨੂੰ ਰੁੱਕ ਗਿਆ। ਇਸ ਤੋਂ ਬਾਅਦ ਮੁੜ ਸੋਮਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ।

ਰਾਜਧਾਨੀ ਵਿੱਚ ਅੱਜ ਪੈਟਰੋਲ ਦੀ ਕੀਮਤ 80.43 ਰੁਪਏ ਅਤੇ ਡੀਜ਼ਲ ਦੀ ਕੀਮਤ 80.53 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 0.05 ਰੁਪਏ ਦਾ ਵਾਧਾ ਹੋਇਆ ਹੈ, ਜਦ ਕਿ ਡੀਜ਼ਲ ਵਿਚ 0.13 ਦਾ ਵਾਧਾ ਦਰਜ ਕੀਤਾ ਗਿਆ ਹੈ।

ਪਿਛਲੇ 21 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਦਿੱਲੀ ਵਿੱਚ 25 ਪੈਸੇ, ਕੋਲਕਾਤਾ ਅਤੇ ਮੁੰਬਈ ਵਿੱਚ 23 ਪੈਸੇ, ਜਦਕਿ ਚੇਨਈ ਵਿੱਚ 22 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇੱਕ ਦਿਨ ਪਹਿਲਾਂ ਹੀ ਡੀਜ਼ਲ ਦੀ ਕੀਮਤ ਵਿੱਚ ਦਿੱਲੀ ਵਿੱਚ 21 ਪੈਸੇ, ਕੋਲਕਾਤਾ ਵਿੱਚ 18 ਪੈਸੇ, ਮੁੰਬਈ ਵਿੱਚ 20 ਪੈਸੇ ਅਤੇ ਚੇਨਈ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ, ਪਿਛਲੇ 21 ਦਿਨਾਂ ਦੇ ਸਮੇਂ ਤੋਂ, ਕੱਚੇ ਤੇਲ ਦੀਆਂ ਕੀਮਤਾਂ ਨਰਮ ਰਹੀਆਂ, ਪਰ ਘਰੇਲੂ ਬਾਜ਼ਾਰ ਵਿੱਚ ਇਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਸ ਸਮੇਂ ਭਾਰਤੀ ਕੱਚੇ ਤੇਲ ਦੀ ਕੀਮਤ $ 42 ਪ੍ਰਤੀ ਬੈਰਲ ਦੇ ਆਸ ਪਾਸ ਹੋ ਰਹੀ ਹੈ ਪਰ ਇਸ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਆਈ ਹੈ। ਇਸ ਦਾ ਅਸਰ ਇਹ ਹੋਇਆ ਕਿ ਪਿਛਲੇ 21 ਦਿਨਾਂ ਵਿੱਚ ਡੀਜ਼ਲ ਦੀ ਕੀਮਤ ਵਿਚ 11.00 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵੀ ਇਨ੍ਹਾਂ ਦਿਨਾਂ ਵਿਚ 9.12 ਰੁਪਏ ਪ੍ਰਤੀ ਲੀਟਰ ਵਧੀ ਹੈ।

ਪੰਜਾਬ ਵਿੱਚ ਪੈਟਰੋਲ ਦੀ ਕੀਮਤ 79.71 ਰੁਪਏ ਹੋ ਗਈ ਹੈ ਅਤੇ ਡੀਜ਼ਲ 73.06 ਰੁਪਏ ਹੋ ਗਿਆ ਹੈ। ਚੰਡੀਗੜ੍ਹ ਵਿੱਚ ਪੈਟਰੋਲ 77.36 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਤੇ ਡੀਜ਼ਲ 71.86 ਰੁਪਏ ਹੋ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.