ETV Bharat / business

ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ - ਪੈਟਰੋਲ ਤੇ ਡੀਜ਼ਲ

ਤੇਲ ਕੰਪਨੀਆਂ ਨੇ ਅੱਜ ਪੈਟਰੋਲ ਸਥਿਰ ਛੱਡ ਦਿੱਤਾ, ਜਦ ਕਿ ਡੀਜ਼ਲ ਦੀਆਂ ਕੀਮਤਾਂ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪਿਛਲੇ 7 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ।

ਫ਼ੋਟੋ।
ਫ਼ੋਟੋ।
author img

By

Published : Jul 7, 2020, 7:22 AM IST

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕਮੀਤਾਂ ਵਿੱਚ ਮੁੜ ਤੋਂ ਵਾਧਾ ਹੋ ਗਿਆ ਹੈ। ਪਿਛਲੇ 7 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ ਪਰ ਅੱਜ ਮੁੜ ਕੀਮਤ ਵਧ ਗਈ। ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਸਥਿਰ ਛੱਡ ਦਿੱਤਾ, ਜਦ ਕਿ ਡੀਜ਼ਲ ਦੀਆਂ ਕੀਮਤਾਂ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।

ਇਸ ਤੋਂ ਪਹਿਲਾਂ ਲਗਾਤਾਰ 7 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਜੂਨ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 21 ਦਿਨ ਲਗਾਤਾਰ ਵਾਧਾ ਹੋਇਆ ਸੀ। ਹਾਲਾਂਕਿ, ਉਸ ਸਮੇਂ ਦੌਰਾਨ, ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਲਗਭਗ ਨਰਮ ਸੀ।

ਅੱਜ ਡੀਜ਼ਲ 25 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੈਟਰੋਲ ਦੀ ਕੀਮਤ ਜਿਓਂ ਦੀ ਤਿਓਂ ਹੀ ਹੈ। ਡੀਜ਼ਲ ਦੀ ਕੀਮਤ ਵਧਾਉਣ ਦਾ ਅਸਰ ਸਿੱਧੇ ਤੌਰ 'ਤੇ ਮਹਿੰਗਾਈ ਉੱਤੇ ਦਿਖਾਈ ਦਿੰਦਾ ਹੈ। ਦਿੱਲੀ ਵਿਚ ਅੱਜ ਯਾਨੀ ਕਿ ਮੰਗਲਵਾਰ 07 ਜੁਲਾਈ ਨੂੰ ਪੈਟਰੋਲ ਦੀ ਕੀਮਤ 80.43 ਰੁਪਏ ਰਹੀ ਪਰ ਡੀਜ਼ਲ 25 ਪੈਸੇ ਚੜ੍ਹ ਕੇ 80.78 ਰੁਪਏ 'ਤੇ ਪਹੁੰਚ ਗਿਆ ਹੈ।

ਮੁੰਬਈ ਵਿੱਚ ਪੈਟਰੋਲ 87.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 79.05 ਰੁਪਏ ਪ੍ਰਤੀ ਲੀਟਰ ਹੈ, ਬੈਂਗਲੁਰੂ ਵਿੱਚ ਪੈਟਰੋਲ 83.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 76.61 ਰੁਪਏ ਪ੍ਰਤੀ ਲੀਟਰ, ਚੰਡੀਗੜ੍ਹ ਵਿੱਚ ਪੈਟਰੋਲ 77.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 72.18 ਰੁਪਏ ਪ੍ਰਤੀ ਲੀਟਰ, ਪੰਜਾਬ ਵਿੱਚ ਪੈਟਰੋਲ 77.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 73.17 ਰੁਪਏ ਪ੍ਰਤੀ ਲੀਟਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.