ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 19ਵੇਂ ਦਿਨ ਵੀ ਵਾਧਾ ਜਾਰੀ ਹੈ। ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 0.16 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 0.14 ਪੈਸੇ ਦਾ ਵਾਧਾ ਹੋਇਆ ਹੈ।
ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 0.16 ਪੈਸੇ ਦੇ ਵਾਧੇ ਨਾਲ 76.92 ਰੁਪਏ ਤੇ ਡੀਜ਼ਲ ਦੀ ਕੀਮਤ 0.12 ਪੈਸੇ ਦੇ ਵਾਧੇ ਨਾਲ 71.52 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ 0.16 ਪੈਸੇ ਦੇ ਵਾਧੇ ਨਾਲ 79.92 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 0.14 ਪੈਸੇ ਵੱਧੀ ਹੈ। ਹੁਣ ਇਥੇ ਡੀਜ਼ਲ 80.02 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਮੁੰਬਈ ਵਿੱਚ ਪੈਟਰੋਲ 16 ਪੈਸੇ ਦੇ ਵਾਧੇ ਨਾਲ 86.70 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 14 ਪੈਸੇ ਦੇ ਵਾਧੇ ਨਾਲ 78.34 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਚੇਨਈ 'ਚ ਪੈਟਰੋਲ 83.18 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 77.29 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ 'ਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਥੇ ਪੈਟਰੋਲ 16 ਪੈਸੇ ਦੇ ਵਾਧੇ ਨਾਲ 81.61 ਰੁਪਏ ਪ੍ਰਤੀ ਲੀਟਰ ਅਤੇ 14 ਪੈਸੇ ਦੇ ਵਾਧੇ ਨਾਲ 75.18 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਮੁਤਾਬਕ ਵੀਰਵਾਰ ਨੂੰ ਦਿੱਲੀ 'ਚ ਤੇਲੀ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਡੀਜ਼ਲ ਦੀ ਕੀਮਤ 80 ਰੁਪਏ ਤੱਕ ਪਹੁੰਚ ਗਈ ਹੈ। ਅਜਿਹਾ ਦੇਸ਼ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵੱਧ ਹੈ। ਤੇਲ ਦੀਆਂ ਕੀਮਤਾਂ 'ਚ ਬਰਾਬਰ ਵਾਧਾ ਹੋ ਰਿਹਾ ਹੈ।