ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 16ਵੇਂ ਦਿਨ ਵੀ ਵਾਧਾ ਜਾਰੀ ਹੈ। ਸੋਮਵਾਰ ਨੂੰ ਸੋਲਹਵੇਂ ਦਿਨ ਪੈਟਰੋਲ ਦੀ ਕੀਮਤ ਵਿੱਚ 0.33 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 0.58 ਪੈਸੇ ਦਾ ਵਾਧਾ ਹੋਇਆ ਹੈ।
ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 76.58 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 70.48 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ 0.33 ਪੈਸੇ ਦੇ ਵਾਧੇ ਨਾਲ 79.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 0.58 ਪੈਸੇ 78.85 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ,ਮੁੰਬਈ ਵਿੱਚ ਪੈਟਰੋਲ 31 ਪੈਸੇ ਦੇ ਵਾਧੇ ਨਾਲ 86.36 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 55 ਪੈਸੇ ਦੇ ਵਾਧੇ ਨਾਲ 77.24 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। ਚੇਨੱਈ 'ਚ ਪੈਟਰੋਲ 82.87 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 76.03 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ 'ਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਥੇ ਪੈਟਰੋਲ 32 ਪੈਸੇ ਦੇ ਵਾਧੇ ਨਾਲ 81.27 ਰੁਪਏ ਪ੍ਰਤੀ ਲੀਟਰ ਅਤੇ 53 ਪੈਸੇ ਦੇ ਵਾਧੇ ਨਾਲ 74.14 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 'ਚ 35 ਪੈਸੇ ਅਤੇ ਡੀਜ਼ਲ ਦੀ ਕੀਮਤ 60 ਪੈਸੇ ਦਾ ਵਾਧਾ ਹੋਇਆ ਸੀ।