ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਤੋਂ ਬਾਅਦ ਅੱਜ 22ਵੇਂ ਦਿਨ ਸਥਿਰਤਾ ਆਈ ਹੈ। ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ 80.38 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 80.40 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। ਕੋਈ ਵਾਧਾ ਨਾ ਹੋਣ ਦੇ ਚਲਦੇ ਅੱਜ ਤੇਲ ਦੀਆਂ ਕੀਮਤਾਂ ਸਥਿਰ ਹਨ।
ਦੇਸ਼ 'ਚ ਪਿਛਲੇ 21 ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਸੀ। ਅੱਜ 22ਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਸਥਿਰਤਾ ਆਈ ਹੈ। ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 25 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 21 ਪੈਸੇ ਦਾ ਵਾਧਾ ਕੀਤਾ ਸੀ।
ਭਾਰਤ ਦੇ ਇਤਿਹਾਸ 'ਚ ਇਹ ਪਹਿਲਾ ਮੌਕਾ ਹੈ, ਜਦ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਅਤੇ ਇਸ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੈ। ਲੋਕਾਂ ਨੇ ਤੇਲ ਦੀਆਂ ਵਧੀਆਂ ਕੀਮਤਾਂ 'ਤੇ ਰੋਸ ਵੀ ਪ੍ਰਗਟਾਇਆ ਹੈ।