ETV Bharat / business

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਦੂਜੇ ਦਿਨ ਰਹੀਆਂ ਸਥਿਰ,ਕੱਚੇ ਤੇਲ 'ਚ ਨਰਮੀ ਜਾਰੀ - ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਇੰਡੀਅਨ ਆਇਲ ਦੀ ਵੈਬਸਾਈਟ ਦੇ ਮੁਤਾਬਕ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ: 82.34 ਰੁਪਏ, 83.87 ਰੁਪਏ,89.02 ਰੁਪਏ ਅਤੇ 85.31 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹਨ।

ਪੈਟਰੋਲ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਡੀਜ਼ਲ ਦੀਆਂ ਕੀਮਤਾਂ
author img

By

Published : Dec 1, 2020, 4:01 PM IST

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਸਥਿਰ ਰਹੀਆਂ। ਦੂਜੇ ਪਾਸੇ, ਅੰਤਰਰਾਸ਼ਟਰੀ ਬਾਜ਼ਾਰ 'ਚ, ਲਗਾਤਾਰ ਤੀਜੇ ਦਿਨ ਕੱਚੇ ਤੇਲ ਦੀ ਕੀਮਤ ਵਿੱਚ ਨਰਮੀ ਦੇ ਨਾਲ ਕਾਰੋਬਾਰ ਜਾਰੀ ਰਿਹਾ।

ਕੱਚੇ ਤੇਲ ਵਿੱਚ ਨਰਮੀ ਰਹਿਣ ਨਾਲ ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਬੂ 'ਚ ਰਹਿ ਸਕਦੀਆਂ ਹਨ। ਕਿਉਂਕਿ ਭਾਰਤ ਆਪਣੇ ਤੇਲ ਦੀ ਲੋੜ ਨੂੰ ਪੂਰਾ ਕਰਨ ਲਈ ਜ਼ਿਆਦਾਤਰ ਹਿੱਸਾ ਦਰਾਮਦ ਕਰਦਾ ਹੈ।

ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ :

ਇੰਡੀਅਨ ਆਇਲ ਦੀ ਵੈਬਸਾਈਟ ਦੇ ਮੁਤਾਬਕ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ: 82.34 ਰੁਪਏ, 83.87 ਰੁਪਏ,89.02 ਰੁਪਏ ਅਤੇ 85.31 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹਨ।

ਚਾਰ ਮਹਾਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 72.42, 75.99 ਰੁਪਏ, 78.97 ਰੁਪਏ ਅਤੇ 77.84 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹਨ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਤੋਂ ਪਹਿਲਾਂ ਐਤਵਾਰ ਨੂੰ ਪੈਟਰੋਲ ਦੀ ਕੀਮਤ 'ਚ ਦਿੱਲੀ ਵਿਖੇ 21 ਪੈਸੇ, ਕੋਲਕਾਤਾ 'ਚ 20 ਪੈਸੇ, ਮੁੰਬਈ 'ਚ 21 ਪੈਸੇ ਅਤੇ ਚੇਨਈ ਵਿਖੇ 19 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਦਿੱਲੀ ਤੇ ਕੋਲਕਾਤਾ ਵਿਖੇ 29 ਪੈਸੇ, ਮੁੰਬਈ 'ਚ 31 ਪੈਸੇ ਅਤੇ ਚੇਨਈ 'ਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 'ਚ 1.28 ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 1.96 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.