ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ਨਿਚਰਵਾਰ ਨੂੰ ਲਗਾਤਾਰ ਤੀਸਰੇ ਦਿਨ ਕਟੌਤੀ ਜਾਰੀ ਰਹੀ। ਇੰਨਾਂ ਤਿੰਨ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 44 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਉਪਭੋਗਤਾਵਾਂ ਨੂੰ 45 ਪੈਸੇ ਪ੍ਰਤੀ ਲੀਟਰ ਦੀ ਰਾਹਤ ਮਿਲੀ ਹੈ।
ਤੇਲ ਵਪਾਰਕ ਕੰਪਨੀਆਂ ਨੇ ਸ਼ਨਿਚਰਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ। ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਦਿੱਲੀ ਅਤੇ ਕੋਲਕਾਤਾ ਵਿੱਚ 16 ਪੈਸੇ, ਜਦਕਿ ਮੁੰਬਈ ਅਤੇ ਚੇਨੱਈ ਵਿੱਚ 17 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 7ਵੇਂ ਦਿਨ ਵਾਧਾ ਜਾਰੀ
ਇੰਡੀਅਨ ਆਇਲ ਦੀ ਵੈਬਸਾਇਟ ਮੁਤਬਾਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿੱਚ ਪੈਟਰੋਲ ਦੀਆਂ ਕੀਮਤਾਂ ਘੱਟ ਕੇ ਲੜੀਵਾਰ 75.26 ਰੁਪਏ, 77.85 ਰੁਪਏ, 80.85 ਰੁਪਏ ਅਤੇ 78.19 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਉੱਥੇ ਹੀ ਚਾਰੋਂ ਮਹਾਂਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵੀ ਘੱਟ ਕੇ ਲੜੀਵਾਰ 68.61 ਰੁਪਏ, 70.97 ਰੁਪਏ, 71.94 ਰੁਪਏ ਅਤੇ 72.50 ਰੁਪਏ ਪ੍ਰਤੀ ਲੀਟਰ ਹੋ ਗਈ ਹੈ।