ਨਵੀਂ ਦਿੱਲੀ: ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਦੀ ਮੈਂਬਰ ਆਸ਼ਿਮਾ ਗੋਇਲ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਪ੍ਰਭਾਵਿਤ ਅਰਥ-ਵਿਵਸਥਾ ਦੇ ਲਈ ਸਰਕਾਰ ਵੱਲੋਂ ਜਾਰੀ 20.97 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਵਿੱਚ ਹੋਰ ਸੁਧਾਰ ਦੀ ਗੁੰਜਾਇਸ਼ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਅਰਥ-ਵਿਵਸਥਾ ਨੂੰ ਉਤਸ਼ਾਹਿਤ ਕਰਨ ਦੇ ਲਈ ਸਰਕਾਰ ਨੂੰ ਮੰਗ ਨੂੰ ਉੱਚਾ ਚੁੱਕਣ ਦੀ ਲੋੜ ਹੈ।
ਉਨ੍ਹਾਂ ਨੇ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਇੱਕ ਆਭਾਸੀ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਆਰਥਿਕ ਪੈਕੇਜ ਆਪਣੇ ਆਪ ਵਿੱਚ ਹਰ ਤਰ੍ਹਾਂ ਤੋਂ ਪੂਰਨ ਨਹੀਂ ਹੈ.. ਪੈਕੇਜ ਵਿੱਚ ਖਾਮੀਆਂ ਦੂਰ ਕਰ ਕੇ ਇਸ ਨੂੰ ਹੋਰ ਬਿਹਤਰ ਬਣਾਉਣ ਦੀ ਗੁੰਜਾਇਸ਼ ਹੈ।
ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ (ਈਏਸੀ-ਪੀਐੱਮ) ਦੀ ਥੋੜੇ ਸਮੇਂ ਦੀ ਮੈਂਬਰ ਗੋਇਲ ਨੇ ਕਿਹਾ ਕਿ ਜ਼ਿਆਦਾਤਰ ਰਾਹਤ ਪੈਕੇਜ ਵਿੱਤੀ ਖੇਤਰ ਨਾਲ ਜੁੜੇ ਹਨ ਅਤੇ ਅਰਥ-ਵਿਵਸਥਾ ਨੂੰ ਉਤਸ਼ਾਹਿਤ ਕਰਨ ਦੇ ਲਈ ਮੰਗ ਅਤੇ ਪੂਰਤੀ ਦਾ ਤਾਲਮੇਲ ਬਹੁਤ ਜ਼ਰੂਰੀ ਹੈ।
ਸਰਕਾਰ ਨੇ ਪਿਛਲੇ ਮਹੀਨੇ 20.97 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ, ਜਿਸ ਨਾਲ ਆਰਬੀਆਈ ਦੇ 8.01 ਲੱਖ ਕਰੋੜ ਰੁਪਏ ਦੀ ਨਕਦੀ ਉਪਰਾਲੇ ਸ਼ਾਮਲ ਹਨ। ਭਾਰਤ ਦੀ ਉੱਨਤੀ ਨੂੰ ਦੁਬਾਰਾ ਚੁੱਕਣ ਦੇ ਲਈ ਗੋਇਲ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਅਰਥ-ਵਿਵਸਥਾ ਦੇ ਲਈ ਇੱਕ ਅਸਥਾਈ ਝਟਕਾ ਹੈ।
IGIDR ਵਿੱਚ ਅਰਥ-ਸ਼ਾਸਤਰ ਦੀ ਮੁੱਖ ਅਧਿਆਪਕ ਗੋਇਲ ਨੇ ਕਿਹਾ ਕਿ ਜਦ ਮੁਨੱਖੀ ਪੂੰਜੀ ਬਰਕਰਾਰ ਰਹਿੰਦੀ ਹੈ ਤਾਂ ਵਾਸਤਵਿਕ ਝਟਕੇ ਤੋਂ ਬਾਅਦ ਤੇਜ਼ੀ ਨਾਲ ਸੁਧਾਰ ਦੇਖਣ ਨੂੰ ਮਿਲਦੀ ਹੈ।
ਭਾਰਤੀ ਅਰਥ-ਵਿਵਸਥਾ 2019-20 ਵਿੱਚ 4.2 ਫ਼ੀਸਦ ਦੀ ਦਰ ਨਾਲ ਵਧੀ, ਜੋ ਪਿਛਲੇ 11 ਸਾਲਾਂ ਵਿੱਚ ਇਸ ਦੀ ਸਭ ਤੋਂ ਹੌਲੀ ਰਫ਼ਤਾਰ ਹੈ।
ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਦੇ 500 ਅਰਬ ਡਾਲਰ ਦੇ ਪਾਰ ਪਹੁੰਚਣ ਉੱਤੇ ਗੋਇਲ ਨੇ ਕਿਹਾ ਕਿ ਸਾਡੇ ਵਿਦੇਸ਼ੀ ਮੁਦਰਾ ਭੰਡਾਰ ਉਧਾਰ ਦੇ ਭੰਡਾਰ ਹਨ। ਵਿਦੇਸ਼ੀ ਮੁਦਰਾ ਭੰਡਾਰ ਵਧਾਉਣ ਦਾ ਸਭ ਤੋਂ ਵਧੀਆ ਤਰੀਕਾ ਨਿਵੇਸ਼ ਨੂੰ ਆਕਰਸ਼ਿਤ ਕਰਨਾ ਹੈ।