ਬੰਗਲੁਰੂ: ਮੰਗਲਵਾਰ ਨੂੰ ਕਰਨਾਟਕ ਦੇ ਉਪ ਮੁੱਖ ਮੰਤਰੀ ਸੀ ਐਨ ਅਸ਼ਵਤ ਨਾਰਾਇਣ ਨੇ ਕਰਮਚਾਰੀਆਂ ਦੀ ਹੜਤਾਲ ‘ਤੇ ਰੋਕ ਲਾ ਦਿੱਤੀ ਹੈ। ਮੈਨੇਜਮੈਂਟ ਅਤੇ ਟੀਕੇਐਮ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਬੰਗਲੁਰੂ: ਕਰਨਾਟਕ ਸਰਕਾਰ ਨੇ ਬਿਦਾਦੀ ਚ ਟੋਯੋਟਾ ਕਿਰਲੋਸਕਰ ਮੋਟਰ( ਟੀਕੇਐਮ) ਪਲਾਂਟ ਵਿਖੇ ਕਰਮਚਾਰੀਆਂ ਦੀ ਹੜਤਾਲ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਕੰਪਨੀ ਪ੍ਰਬੰਧਨ ਨੂੰ ਪਲਾਂਟ ਵਿਚਲੇ ਤਾਲੇ ਨੂੰ ਹਟਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਮੰਗਲਵਾਰ ਨੂੰ ਕਰਨਾਟਕ ਦੇ ਉਪ ਮੁੱਖ ਮੰਤਰੀ ਸੀ ਐਨ ਅਸ਼ਵਤ ਨਾਰਾਇਣ ਦੀ ਮੈਨੇਜਮੈਂਟ ਅਤੇ ਟੀਕੇਐਮ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਕਿਰਤ ਮੰਤਰੀ ਸ਼ਿਵਮ ਹੇੱਬਰ, ਮਗਾੜੀ ਵਿਧਾਇਕ ਮੰਜੂਨਾਥ ਅਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।
ਸਰਕਾਰ ਨੇ ਇਹ ਫ਼ੈਸਲਾ ਉਦਯੋਗਿਕ ਝਗੜੇ ਐਕਟ ਦੀ ਧਾਰਾ 10 (3) ਦੇ ਤਹਿਤ ਲਿਆ ਹੈ। ਉਪ ਮੁੱਖ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਸਬੰਧ ਵਿੱਚ ਇੱਕ ਅਧਿਕਾਰਤ ਆਦੇਸ਼ ਜਾਰੀ ਕੀਤਾ ਜਾ ਰਿਹਾ ਹੈ।
ਨਰਾਇਣ ਨੇ ਕਿਹਾ ਕਿ ਬੁੱਧਵਾਰ ਸਵੇਰੇ ਉਤਪਾਦਨ ਦੀਆਂ ਗਤੀਵਿਧੀਆਂ ਮੁੜ ਸ਼ੁਰੂ ਹੋਣਗੀਆਂ। ਉਨ੍ਹਾਂ ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਪਰਤਣ ਦੀ ਹਦਾਇਤ ਕਰਦਿਆਂ ਮੈਨੇਜਮੈਂਟ ਨੂੰ ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਪ ਮੁੱਖ ਮੰਤਰੀ ਨੇ ਦੋਵਾਂ ਧਿਰਾਂ ਨੂੰ ਆਪਸੀ ਗੱਲਬਾਤ ਰਾਹੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਕਿਹਾ ਹੈ।
ਦੱਸਣਯੋਗ ਹੈ ਕਿ ਇੱਕ ਕਰਮਚਾਰੀ ਨੂੰ ਮੁਅੱਤਲ ਕਾਰਨ ਤੋਂ ਬਾਅਦ ਫੈਕਟਰੀ ਵਰਕਰਾਂ ਨੇ ਧਰਨਾ ਦਿੱਤਾ ਅਤੇ ਹੜਤਾਲ ਕੀਤੀ, ਜਿਸ ਤੋਂ ਬਾਅਦ ਟੀਕੇਐਮ ਨੇ 10 ਨਵੰਬਰ ਨੂੰ ਬਿਦਾਦੀ 'ਚ ਆਪਣੇ ਦੋ ਪਲਾਟਾਂ 'ਚ ਲਾਕ ਆਊਟ ਕਰ ਦਾ ਐਲਾਨ ਕੀਤਾ।