ਨਵੀਂ ਦਿੱਲੀ : ਵਾਲਮਾਰਟ ਦੀ ਮਲਕਿਅਤ ਵਾਲੀ ਈ-ਕਾਮਰਸ ਕੰਪਨੀ ਫਲਿੱਪਕਾਰਟ ਨੇ ਆਪਣੇ ਕਰਮਚਾਰੀਆਂ ਨੂੰ ਭੋਰਸਾ ਦਿੱਤਾ ਹੈ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਉਹ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਕਟੌਤੀ ਨਹੀਂ ਕਰੇਗੀ।
ਕੰਪਨੀ ਨੇ ਕਿਹਾ ਕਿ ਇਸ ਮਹਾਂਮਾਰੀ ਨਾਲ ਉਸ ਦਾ ਕਾਰੋਬਾਰ ਪ੍ਰਭਾਵਿਤ ਹੋਇਆ, ਪਰ ਉਸ ਨੇ ਜਿਹੜੇ ਲੋਕਾਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਹੈ, ਉਨ੍ਹਾਂ ਪੂਰਾ ਕਰੇਗੀ।
ਕੰਪਨੀ ਨੇ ਬੁੱਧਵਾਰ ਨੂੰ ਹੋਏ ਅਨਲਾਇਨ ਟਾਉਨਹਾਲ ਵਿੱਚ 8,000 ਤੋਂ ਜ਼ਿਆਦਾ ਕਰਮਚਾਰੀਆਂ ਨੇ ਹਿੱਸਾ ਲਿਆ। ਟਾਉਨ ਹਾਲ ਦੌਰਾਨ ਫਲਿਪਕਾਰਟ ਦੇ ਮੁੱਖ ਕਾਰਜ਼ਕਾਰੀ ਅਧਿਕਾਰੀ (CEO) ਕਲਿਆਣ ਕ੍ਰਿਸ਼ਣਾ ਮੂਰਤੀ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਕੰਪਨੀ ਕਰਮਚਾਰੀਆਂ, ਵੈਂਡਰਾਂ ਅਤੇ ਵਿਕ੍ਰੇਤਾ ਹਿੱਸੇਦਾਰਾਂ ਦੇ ਨਾਲ ਵਚਨਬੱਧ ਹੈ।
ਸੂਤਰਾਂ ਨੇ ਕਿਹਾ ਕਿ ਕ੍ਰਿਸ਼ਣਾ ਮੂਰਤੀ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਕੰਪਨੀ ਨੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿੰਨ੍ਹਾਂ ਨੂੰ ਵੀ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਹੈ, ਉਸ ਨੂੰ ਵਾਪਸ ਨਹੀਂ ਲਿਆ ਜਾਵੇਗਾ।
(ਪੀਟੀਆਈ-ਭਾਸ਼ਾ)