ਨਵੀਂ ਦਿੱਲੀ: ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਸ਼ਨੀਵਾਰ ਨੂੰ ਟੀ ਰਬੀ ਸੰਕਰ ਦੀ ਰਿਜ਼ਰਵ ਬੈਂਕ ਆਫ ਇੰਡੀਆ ਦੇ ਡਿਪਟੀ ਗਵਰਨਰ ਦੇ ਅਹੁਦੇ ਲਈ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅਧਿਕਾਰਤ ਪੱਤਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸੰਕਰ ਤਿੰਨ ਸਾਲਾਂ ਲਈ ਇਸ ਅਹੁਦੇ ‘ਤੇ ਰਹਿਣਗੇ।
ਰਬੀ ਸੰਕਰ,ਬੀ ਪੀ ਕਾਨੂੰਗੋ ਮਗਰੋਂ ਡਿਪਟੀ ਗਵਰਨਰ ਦਾ ਅਹੁਦੀ ਸਾਂਭਣਗੇ, ਜੋ ਆਪਣੀ ਅਹੁਦੇ 'ਤੇ ਇਕ ਸਾਲ ਦੀ ਮਿਆਦ ਵਧਾਉਣ ਤੋਂ ਬਾਅਦ 2 ਅਪ੍ਰੈਲ ਨੂੰ ਸੇਵਾ ਮੁਕਤ ਹੋਏ ਸੀ।
ਸੰਕਰ ਨੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਸੇਵਾ ਨਿਭਾਈ ਹੈ।