ETV Bharat / business

ਬਜਟ 2020: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ

author img

By

Published : Jan 9, 2020, 4:07 AM IST

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇੱਕ ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕਰੇਗੀ। ਮਾਹਿਰਾਂ ਨੂੰ ਉਮੀਦ ਹੈ ਕਿ ਆਰਥਿਕਤਾ ਵਿੱਚ ਨਿਰੰਤਰ ਨਰਮੀ ਦੇ ਮੱਦੇਨਜ਼ਰ ਸਰਕਾਰ ਇਸ ਬਜਟ ਵਿੱਚ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਯੋਜਨਾਵਾਂ ਦਾ ਐਲਾਨ ਕਰ ਸਕਦੀ ਹੈ।

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ 3 ਅਪ੍ਰੈਲ ਤੱਕ ਚੱਲੇਗਾ। ਇਸ ਦੌਰਾਨ ਵਿੱਤੀ ਸਾਲ 2020-21 ਦਾ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੂਤਰਾਂ ਨੇ ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

ਸੂਤਰਾਂ ਨੇ ਕਿਹਾ ਕਿ ਸੰਸਦੀ ਮਾਮਲਿਆਂ ਬਾਰੇ ਕੈਬਿਨੇਟ ਕਮੇਟੀ ਨੇ 31 ਜਨਵਰੀ ਤੋਂ 3 ਅਪ੍ਰੈਲ ਤੱਕ ਸੰਸਦ ਦੇ ਬਜਟ ਸੈਸ਼ਨ ਨੂੰ ਦੋ ਪੜਾਵਾਂ ਵਿੱਚ ਰੱਖਣ ਦਾ ਸੁਝਾਅ ਦਿੱਤਾ ਹੈ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ ਅਤੇ ਦੂਜਾ ਪੜਾਅ 2 ਮਾਰਚ ਤੋਂ 3 ਅਪ੍ਰੈਲ ਤੱਕ ਚੱਲੇਗਾ।

ਲਗਭਗ ਇੱਕ ਮਹੀਨੇ ਦੀ ਛੁੱਟੀ ਬਜਟ ਸੈਸ਼ਨ ਦੇ ਮੱਧ ਵਿੱਚ ਰੱਖੀ ਜਾਂਦੀ ਹੈ। ਇਸ ਸਮੇਂ ਦੌਰਾਨ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਨਾਲ ਜੁੜੀਆਂ ਸੰਸਦੀ ਕਮੇਟੀਆਂ ਬਜਟ ਅਲਾਟਮੈਂਟ ਪ੍ਰਸਤਾਵਾਂ ਦੀ ਪੜਤਾਲ ਕਰਦੀਆਂ ਹਨ। ਕੇਂਦਰੀ ਕੈਬਨਿਟ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਸੰਸਦ ਦੇ ਦੋਵਾਂ ਸਦਨਾਂ ਦੀ ਇੱਕ ਮੀਟਿੰਗ ਬੁਲਾਉਂਦੇ ਹਨ।

ਇਹ ਵੀ ਪੜ੍ਹੋ: ਆਈਬੀਐੱਮ ਭਾਰਤ ਤੇ ਦੱਖਣੀ ਏਸ਼ੀਆ ਦੇ ਐੱਮਡੀ ਬਣੇ ਸੰਦੀਪ ਪਟੇਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇੱਕ ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕਰਨਗੇ। ਮਾਹਿਰਾਂ ਨੂੰ ਉਮੀਦ ਹੈ ਕਿ ਆਰਥਿਕਤਾ ਵਿੱਚ ਨਿਰੰਤਰ ਨਰਮੀ ਦੇ ਮੱਦੇਨਜ਼ਰ ਸਰਕਾਰ ਇਸ ਬਜਟ ਵਿੱਚ ਅਰਥ ਵਿਵਸਥਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਯੋਜਨਾਵਾਂ ਦਾ ਐਲਾਨ ਕਰ ਸਕਦੀ ਹੈ।

Intro:Body:ਪੇਂਡੂ ਭਾਰਤ ਦੇ ਸੱਦੇ ਮੌਕੇ ਅੱਜ ਤਰਨਤਾਰਨ ਦੇ ਕਸਬਾ ਘਰਿਆਲਾ ਵਿਚ ਕਿਸਾਨ ਜਥੇਬੰਦੀਆਂ ਨੇ ਟ੍ਰੇਨ ਰੋਕ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਪੇਂਡੂ ਕਸਬੇ ਵੀ ਪੂਰੀ ਤਰਾਂ ਰਹੇ ਬੰਦ
ਐਂਕਰ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ 8 ਜਨਵਰੀ ਪੇਂਡੂ ਭਾਰਤ ਬੰਦ ਤੇ ਤਰਨਤਾਰਨ ਘਰਿਆਲਾ ਰੇਲਵੇ ਸਟੇਸ਼ਨ ਧਰਨਾ ਮਾਰਕੇ ਮੋਦੀ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ,ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪਿਛਲੇ ਸਮੇਂ ਦੌਰਾਨ ਭਾਰਤ ਅੰਦਰ ਤਿੰਨ ਲੱਖ ਤੋਂ ਵੱਧ ਕਿਸਾਨ ਕਰਜੇ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਚੁੱਕੇ ਹਨ ਜੋ ਕਿ ਵਰਤਾਰਾ ਅਜੇ ਲਗਾਤਾਰ ਜਾਰੀ ਹੈ,ਖੇਤੀ ਧੰਦਾ ਘਾਟੇ ਵੰਦਾ ਸਾਬਤ ਹੋ ਰਿਹਾ ਹੈ। ਉਕਤ ਆਗੂਆਂ ਨੇ ਮੰਗ ਕੀਤੀ ਕਿ ਖੇਤੀ ਜਿਣਸਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿ਼ਫਾਰਸਾਂ ਮੁਤਾਬਿਕ ਤਹਿ ਕੀਤੇ ਜਾਣ ਤੇ ਕਿਸਾਨੀ ਉੱਪਰ ਚੜਿਆ ਸਾਰਾ ਕਰਜਾ ਖਤਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅੱਜ ਦੇ ਬੰਦ ਨੂੰ ਸਫ਼ਲਤਾ ਪੂਰਵਕ ਹੁੰਗਾਰਾ ਮਿਲਿਆ ਹੈ ਅਤੇ ਆਸ ਹੈ ਕਿ ਸਰਕਾਰ ਇਸਤੋਂ ਬਾਅਦ ਜਾਗ ਜਾਵੇਗੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਾਗੀ ਤਾਂ ਸਮੂਹ ਜਥੇਬੰਦੀਆਂ ਅਗਲਾ ਐਕਸ਼ਨ ਪ੍ਰੋਗਰਾਮ ਉਲੀਕ ਕੇ ਅੱਗੇ ਵਧਣਗੀਆਂ
ਇਸ ਮੌਕੇ ਕਾਰਜ ਸਿੰਘ ਘਰਿਆਲਾ ਨੇ ਕਿਹਾ ਕਿ ਕਿਸਾਨਾਂ ਨੂੰ ਵਾਜਿਬ ਮੁੱਲ ਨਹੀਂ ਮਿਲ ਨਾ ਹੀ ਸਬਜ਼ੀਆਂ ਅਤੇ ਦੁੱਧ ਦਾ ਵਾਜਿਬ ਮੁੱਲ ਮਿਲ ਰਿਹਾ ਹੈ ਜਿਸ ਕਰਕੇ ਕਿਸਾਨ ਕਰਜ਼ਾਈ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਬੰਦ ਦਾ ਹੋਰਨਾਂ ਜਥੇਬੰਦੀਆਂ ਵਲੋਂ ਸਮਰਥਨ ਕੀਤੇ ਜਾਣ ਨਾਲ ਉਨ੍ਹਾਂ ਨੂੰ ਵਧੀਆ ਹੁੰਗਾਰਾ ਮਿਲਿਆ ਹੈ
ਇਸ ਮੌਕੇ ਪੁਲੀਸ ਅਧਿਕਾਰੀ ਸਰਬਜੀਤ ਸਿੰਘ ਨੇ ਕਿਹਾ ਕਿ ਡੀਐੱਸਪੀ ਪੱਟੀ ਦੀ ਅਗਵਾਈ ਵਿਚ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ 3 ਵਜੇ ਤੋਂ ਬਾਅਦ ਆਵਾਜਾਈ ਪਹਿਲਾ ਵਾਂਗ ਬਹਾਲ ਹੀ ਜਾਵੇਗੀ
ਬਾਈਟ ਜਰਨਲ ਸਕੱਤਰ ਕਰਮਜੀਤ ਸਿੰਘ ਤਲਵੰਡੀ ਕਿਸਾਨ ਕਾਰਜ ਸਿੰਘ ਅਤੇ ਪੁਲੀਸ ਅਧਿਕਾਰੀ ਸਰਬਜੀਤ ਸਿੰਘ
ਰਿਪੋਰਟਰ ਨਰਿੰਦਰ ਸਿੰਘConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.