ਨਵੀਂ ਦਿੱਲੀ: ਸੀਨੀਅਰ ਕਾਂਗਰਸੀ ਆਗੂ ਅਤੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਸ਼ਨੀਵਾਰ ਨੂੰ ਸਰਕਾਰ ਵੱਲੋਂ 4.2 ਲੱਖ ਕਰੋੜ ਰੁਪਏ ਵਾਧੂ ਕਰਜ਼ਾ ਲੈਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਪੈਸੇ ਦੀ ਵਰਤੋਂ ਆਰਥਿਕਤਾ ਦੇ ਪਹੀਏ ਨੂੰ ਚਲਾਉਣ ਅਤੇ ਗਰੀਬਾਂ ਦੀ ਸਹਾਇਤਾ ਲਈ ਕੀਤੀ ਜਾਵੇ।
ਸਾਬਕਾ ਵਿੱਤ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਡੇ ਵੱਲੋਂ ਵਾਰ-ਵਾਰ ਕੀਤੀ ਗਈ ਅਪੀਲ ਦਾ ਵਿਰੋਧ ਕਰਨ ਤੋਂ ਬਾਅਦ ਵੀ ਆਖ਼ਿਰਕਾਰ ਸਰਕਾਰ ਨੇ 4.2 ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਫੈਸਲਾ ਕੀਤਾ ਅਤੇ ਇਸ ਨਾਲ ਵਿੱਤੀ ਘਾਟਾ 5.38 ਫੀਸਦ ’ਤੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਪੈਸੇ ਉਧਾਰ ਲੈਣਾ ਹੀ ਕਾਫ਼ੀ ਨਹੀਂ ਹੈ, ਬਲਕਿ ਆਰਥਿਕਤਾ ਦੇ ਪਹੀਏ ਨੂੰ ਸੁਰਜੀਤ ਕਰਨ ਅਤੇ ਗਰੀਬਾਂ ਦੀ ਸਹਾਇਤਾ ਲਈ ਇਸ ਨੂੰ ਖਰਚ ਕਰਨ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ: ਮੁੰਬਈ: ਬੈਸਟ ਦੇ ਕਿਸੇ ਵੀ ਸਟਾਫ ਦੇ ਕੋਵਿਡ -19 ਨਾਲ ਮਰਨ 'ਤੇ ਪਰਿਵਾਰਕ ਮੈਂਬਰ ਨੂੰ ਮਿਲੇਗੀ ਨੌਕਰੀ
ਦੂਜੇ ਪਾਸੇ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ 'ਤੇ ਚਿਦੰਬਰਮ ਨੇ ਟਵੀਟ ਕੀਤਾ, "ਕਾਂਗਰਸ ਨੇ ਪਹਿਲੀ ਵਾਰ ਇਸ ਗੱਲ ਵੱਲ ਧਿਆਨ ਖਿੱਚਿਆ ਕਿ ਹਜ਼ਾਰਾਂ ਪ੍ਰਵਾਸੀ ਮਜ਼ਦੂਰ ਬਿਨ੍ਹਾਂ ਰੇਲ ਅਤੇ ਬੱਸਾਂ ਦੇ ਵਾਪਸ ਘਰ ਪਰਤ ਰਹੇ ਹਨ। ਕਿਸੇ ਨੇ ਵੀ ਸਾਡੀ ਚੇਤਾਵਨੀ ਵੱਲ ਧਿਆਨ ਨਹੀਂ ਦਿੱਤਾ। ਹੁਣ ਸਰਕਾਰਾਂ ਪ੍ਰਵਾਸੀ ਮਜ਼ਦੂਰਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ ਜਿਨ੍ਹਾਂ ਨੂੰ ਰੇਲ ਨੇ ਕੁਚਲ ਕੇ ਮਾਰ ਦਿੱਤਾ।