ETV Bharat / business

ਆਰਬੀਆਈ ਦੀਆਂ ਵਿਆਜ਼ ਦਰਾਂ ਵਿੱਚ ਲਗਾਤਾਰ ਚੌਥੀ ਵਾਰ ਕੋਈ ਤਬਦੀਲੀ ਨਹੀਂ - RBI GOVERNOR SHAKTIKANTA DAS

ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਲਗਾਤਾਰ ਚੌਥੀ ਵਾਰ ਵਿਆਜ਼ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਰਬੀਆਈ ਗਵਰਨਵਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਰੈਪੋ ਰੇਟ 4 ਫ਼ੀਸਦੀ ਰਹੇਗੀ। ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ 2021-22 ਵਿਚ ਜੀਡੀਪੀ ਵਿਕਾਸ ਦਰ 10.5 ਫ਼ੀਸਦੀ ਰਹਿਣ ਦੀ ਉਮੀਦ ਹੈ।

ਆਰਬੀਆਈ ਦੀਆਂ ਵਿਆਜ਼ ਦਰਾਂ ਵਿੱਚ ਲਗਾਤਾਰ ਚੌਥੀ ਵਾਰ ਕੋਈ ਤਬਦੀਲੀ ਨਹੀਂ

author img

By

Published : Feb 5, 2021, 6:28 PM IST

ਮੁੰਬਈ: ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਲਗਾਤਾਰ ਚੌਥੀ ਵਾਰ ਵਿਆਜ਼ ਦਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ। ਮੁਦਰਾ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਵਿਕਾਸ ਦੇ ਸਮਰਥਨ ਲਈ ਏਕੀਕ੍ਰਿਤ ਮੁਦਰਾ ਨੀਤੀ ਅਪਣਾਈ ਜਾਵੇਗੀ। ਇਸ ਦਾ ਉਦੇਸ਼ ਟੀਚੇ ਦੇ ਪੱਧਰ 'ਤੇ ਮਹਿੰਗਾਈ ਨੂੰ ਬਣਾਈ ਰੱਖਣਾ ਹੈ।

ਗਵਰਨਰ ਸ਼ਕਤੀਕਾਂਤ ਦਾਸ ਨੂੰ ਵਿਕਾਸ ਦੇ ਸਕਾਰਾਤਮਕ ਸੰਕੇਤ ਮਿਲੇ ਹਨ, ਜੋ ਕਿ ਆਰਥਿਕਤਾ ਵਿੱਚ ਸੁਧਾਰ ਦੇ ਸੰਕੇਤ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ 4 ਫ਼ੀਸਦੀ ਦੀ ਦਰ ‘ਤੇ ਵਾਪਸ ਆ ਗਈ ਹੈ। ਅਗਲੇ ਵਿੱਤੀ ਸਾਲ ਲਈ ਜੀਡੀਪੀ ਵਿਕਾਸ ਦਰ 10.5 ਫ਼ੀਸਦੀ ਰਹਿਣ ਦਾ ਅਨੁਮਾਨ ਹੈ।

ਵਿੱਤੀ ਸਾਲ 2021-22 ਲਈ ਪੇਸ਼ ਕੀਤੇ ਗਏ ਆਮ ਬਜਟ ਬਾਰੇ, ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਇਸ ਨੇ ਸਿਹਤ ਅਤੇ ਇਨਫ਼ਰਾਸਟਰੱਕਚਰ ਖੇਤਰ ਲਈ ਪ੍ਰੋਤਸਾਹਨ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਸਬਜ਼ੀਆਂ ਦੀਆਂ ਕੀਮਤਾਂ ਨਜ਼ਦੀਕੀ ਮਿਆਦ ਵਿੱਚ ਨਰਮ ਰਹਿਣ ਦੀ ਸੰਭਾਵਨਾ ਹੈ। ਵਿੱਤੀ ਸਾਲ 2021 ਦੀ ਚੌਥੀ ਤਿਮਾਹੀ ਵਿੱਚ ਮਹਿੰਗਾਈ ਦਰ 5.2 ਫ਼ੀਸਦੀ ਹੋ ਗਈ ਹੈ।

ਸ਼ਕਤੀਕਾਂਤ ਦਾਸ ਨੇ ਕਿਹਾ ਕਿ ਮਾਰਚ 2021 ਤੱਕ ਆਰਬੀਆਈ ਮਹਿੰਗਾਈ ਦੇ ਟੀਚੇ ਦੀ ਸਮੀਖਿਆ ਕਰੇਗਾ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਧੀਆ ਕੰਮ ਕੀਤੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.