ETV Bharat / business

ਅਰਥਚਾਰੇ ਦੀ ਨੀਂਹ ਮਜ਼ਬੂਤ ਕਰਨ ਲਈ ਕੰਮ ਕਰੇਗਾ ਬਜਟ: PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਜਟ ਵਿੱਚ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ਨੂੰ ਉਤਸ਼ਾਹਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ।

ਅਰਥਚਾਰੇ ਦੀ ਨੀਂਹ ਮਜ਼ਬੂਤ ਕਰਨ ਲਈ ਕੰਮ ਕਰੇਗਾ ਬਜਟ: PM ਮੋਦੀ
ਫ਼ੋਟੋ
author img

By

Published : Feb 1, 2020, 6:19 PM IST

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਸੰਸਦ ਵਿੱਚ ਵਿੱਤੀ ਸਾਲ 2020-21 ਦਾ ਬਜਟ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਤੋਂ ਬਾਅਦ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਹਾਕੇ ਦੇ ਪਹਿਲੇ ਬਜਟ ਲਈ ਜਿਸ ਵਿੱਚ ਵਿਜ਼ਨ ਵੀ ਹੈ ਅਤੇ ਐਕਸ਼ਨ ਵੀ। ਮੋਦੀ ਨੇ ਕਿਹਾ ਕਿ ਮੈਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਾ ਹਾਂ।

ਵੇਖੋ ਵੀਡੀਓ

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੇ ਯਤਨਾਂ ਲਈ 16 ਬਿੰਦੂ ਤਿਆਰ ਕੀਤੇ ਗਏ ਹਨ, ਜੋ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਵਧਾਉਣਗੇ। ਉਨ੍ਹਾਂ ਨੇ ਕਿਹਾ ਕਿ ਇਹ ਬਿੰਦੂ ਦੇਸ਼ ਦੇ ਹਰ ਨਾਗਰਿਕ ਨੂੰ ਵਿੱਤੀ ਤੌਰ 'ਤੇ ਸ਼ਕਤੀਸ਼ਾਲੀ ਬਣਾਉਣ ਅਤੇ ਇਸ ਦਹਾਕੇ ਵਿੱਚ ਆਰਥਿਕਤਾ ਦੀ ਬੁਨਿਆਦ ਨੂੰ ਮਜ਼ਬੂਤ ਕਰਨ ਲਈ ਵੀ ਕੰਮ ਕਰਨਗੇ। ਮੋਦੀ ਨੇ ਕਿਹਾ ਕਿ ਰੁਜ਼ਗਾਰ ਦੇ ਮੁੱਖ ਖੇਤਰ ਖੇਤੀਬਾੜੀ, ਟੈਕਸਟਾਈਲ ਅਤੇ ਤਕਨਾਲੋਜੀ ਹਨ। ਇਸ ਬਜਟ ਵਿੱਚ ਰੁਜ਼ਗਾਰ ਵਧਾਉਣ ਲਈ ਇਨ੍ਹਾਂ ਚਾਰ ਬਿੰਦੂਆਂ ਉੱਤੇ ਜ਼ੋਰ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਇਸ ਬਜਟ ਵਿੱਚ ਤਕਨਾਲੋਜੀ ਦੇ ਖੇਤਰ ਵਿੱਚ ਰੁਜ਼ਗਾਰ ਨੂੰ ਉਤਸ਼ਾਹਤ ਕਰਨ ਲਈ ਕਈ ਉਪਰਾਲੇ ਕੀਤੇ ਹਨ। ਨਵੇਂ ਸਮਾਰਟ ਸਿਟੀ, ਇਲੈਕਟ੍ਰਾਨਿਕ ਮੈਨੂਫੈਕਚਰਿੰਗ, ਡੇਟਾ ਸੈਂਟਰ ਪਾਰਕਸ, ਬਾਇਓ ਟੈਕਨਾਲੋਜੀ ਸਮੇਤ ਕਈ ਖੇਤਰਾਂ ਲਈ ਕਦਮ ਚੁੱਕੇ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਰੇ ਫੈਸਲੇ ਆਰਥਿਕਤਾ ਨੂੰ ਤੇਜ਼ ਕਰਨਗੇ ਅਤੇ ਇਸ ਦੇ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ।

Intro:Body:

Keywords:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.