ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਸਿੰਘ ਬਾਦਲ ਅੱਜ ਤੀਸਰਾ ਬਜਟ ਪੇਸ਼ ਕਰਨ ਜਾ ਰਹੇ ਹਨ। ਮਨਪ੍ਰੀਤ ਸਿੰਘ ਬਾਦਲ ਅੱਜ ਸਵੇਰੇ 11.00 ਵਜੇ ਬਜਟ ਸੰਸਦ ਵਿੱਚ ਪੇਸ਼ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪੇਸ਼ ਕੀਤੇ ਪਿਛਲੇ ਸਾਲ 2019-20 ਦੇ ਬਜਟ ਵਿੱਚ ਕੁੱਲ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ।
ਸੂਤਰਾਂ ਮੁਤਾਬਕ ਕੈਪਟਨ ਸਰਕਾਰ ਆਉਣ ਵਾਲੀਆਂ 2022 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਵਾਰ ਦਾ ਬਜਟ ਪੇਸ਼ ਕਰੇਗੀ।
ਇਸ ਬਜਟ ਵਿੱਚ ਪੰਜਾਬ ਸਰਕਾਰ ਵੱਲੋਂ ਖੇਤੀ ਅਤੇ ਨੌਜਵਾਨਾਂ ਉੱਤੇ ਹੀ ਜ਼ਿਆਦਾ ਧਿਆਨ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਬਜਟ 2020 : ਪੰਜਾਬ ਸਰਕਾਰ ਦੇ ਪਿਛਲੇ 2 ਬਜਟਾਂ 'ਚ ਸਿੱਖਿਆ ਲਈ ਕੀਤੇ ਗਏ ਐਲਾਨਾਂ ਦਾ ਲੇਖਾ-ਜੋਖਾ
ਤੁਹਾਨੂੰ ਦੱਸ ਦਈਏ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਹਾਲੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ।
ਕੈਪਟਨ ਸਰਕਾਰ ਨੇ 2 ਦਿਨ ਪਹਿਲਾਂ ਵਿਧਾਨ ਸਭਾ ਸੈਸ਼ਨ ਦੌਰਾਨ ਕਿਹਾ ਸੀ ਕਿ ਚੀਨ ਵਿੱਚ ਕੋਰੋਨਾ ਵਾਇਰਸ ਕਰ ਕੇ ਮੋਬਾਈਲਾਂ ਦੀ ਸਪਲਾਈ ਪ੍ਰਭਾਵਿਤ ਹੋ ਗਈ ਹੈ, ਜਿਸ ਕਰ ਕੇ ਇੰਨ੍ਹਾਂ ਦੀ ਵੰਡ ਵਿੱਚ ਹੋਰ ਵੀ ਦੇਰੀ ਹੋ ਸਕਦੀ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਲੁਭਾਉਣ ਦੇ ਲਈ ਕੀ ਖ਼ਾਸ ਲੈ ਕੇ ਆਵੇਗੀ।