ETV Bharat / business

ਪੈਟਰੋਲ 12-14 ਪੈਸੇ ਪ੍ਰਤੀ ਲੀਟਰ ਹੋਇਆ ਮਹਿੰਗਾ, ਜਾਣੋ ਅੱਜ ਤੇਲ ਦੀਆਂ ਕੀਮਤਾਂ

ਪੈਟਰੋਲ ਦੀ ਕੀਮਤ ਐਤਵਾਰ ਨੂੰ ਪ੍ਰਤੀ ਲੀਟਰ 09 ਤੋਂ ਵਧਾ ਕੇ 10 ਪੈਸੇ ਕਰ ਦਿੱਤੀ ਗਈ ਹੈ। ਇਸ ਦੇ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 82.03 ਰੁਪਏ, 83.52 ਰੁਪਏ, 88.68 ਰੁਪਏ ਅਤੇ 85.00 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਹਾਲਾਂਕਿ, ਚਾਰਾਂ ਮਹਾਂਨਗਰਾਂ ਵਿੱਚ ਡੀਜ਼ਲ ਦੇ ਰੇਟ ਸਥਿਰ ਹਨ।

ਪੈਟਰੋਲ 12-14 ਪੈਸੇ ਪ੍ਰਤੀ ਲੀਟਰ ਹੋਇਆ ਮਹਿੰਗਾ

author img

By

Published : Aug 30, 2020, 8:11 AM IST

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਡੀਜ਼ਲ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਹਾਲਾਂਕਿ ਪੈਟਰੋਲ ਦੀ ਕੀਮਤ ਐਤਵਾਰ ਨੂੰ ਪ੍ਰਤੀ ਲੀਟਰ 09 ਤੋਂ ਵਧਾ ਕੇ 10 ਪੈਸੇ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ, ਇੱਕ ਮਹੀਨੇ ਪਹਿਲਾਂ 30 ਜੁਲਾਈ ਨੂੰ, ਦਿੱਲੀ ਸਰਕਾਰ ਨੇ ਡੀਜ਼ਲ ਦੀ ਕੀਮਤ 'ਚ 8.36 ਰੁਪਏ ਦੀ ਕਟੌਤੀ ਕੀਤੀ ਸੀ, ਜਿਸ ਕਾਰਨ ਬਾਜ਼ਾਰ ਵਿੱਚ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ਸੀ।

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ , ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 82.03 ਰੁਪਏ, 83.52 ਰੁਪਏ, 88.68 ਰੁਪਏ ਅਤੇ 85.00 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਹਾਲਾਂਕਿ, ਚਾਰਾਂ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.56 ਰੁਪਏ, 77.06 ਰੁਪਏ, 80.11 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ 9 ਦਿਨਾਂ 'ਚ ਇੱਕ ਦਿਨ ਨੂੰ ਛੱਡ ਕੇ ਬਾਕੀ ਅੱਠ ਦਿਨਾਂ ਲਈ ਪੈਟਰੋਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਇਨ੍ਹਾਂ ਨੌ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਪੈਟਰੋਲ 1.19 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰਨਾਂ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ। ਇਹ ਕੀਮਤਾਂ ਵਿਦੇਸ਼ ਮੁਦਰਾ ਰੇਟ 'ਤੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਉੱਤੇ ਨਿਰਭਰ ਕਰਦੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.