ETV Bharat / business

ਸਰਕਾਰ ਨੇ ਲੋਕਾਂ ਨੂੰ ਦਿੱਤੀ ਰਾਹਤ, ਨਵੇਂ ਸਾਲ ਤੋਂ ਪਹਿਲਾਂ ਘਟਾਈਆਂ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ

Commercial LPG cylinder prices cut: ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ ਜਨਤਾ ਨੂੰ ਤੋਹਫ਼ਾ ਦਿੱਤਾ ਹੈ। ਪੜ੍ਹੋ ਪੂਰੀ ਖਬਰ...

COMMERCIAL LPG CYLINDER
COMMERCIAL LPG CYLINDER
author img

By ETV Bharat Punjabi Team

Published : Dec 22, 2023, 11:53 AM IST

ਨਵੀਂ ਦਿੱਲੀ: ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ ਜਨਤਾ ਨੂੰ ਤੋਹਫ਼ਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦੀ ਕਟੌਤੀ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ, ਮੁੰਬਈ ਵਿੱਚ 1749 ਰੁਪਏ, ਕੋਲਕਾਤਾ ਵਿੱਚ 1908 ਰੁਪਏ ਅਤੇ ਚੇਨਈ ਵਿੱਚ 1968.50 ਰੁਪਏ ਸੀ। ਹੁਣ ਇਹ ਕੀਮਤ 39 ਰੁਪਏ ਘੱਟ ਗਈ ਹੈ।

ਤੁਹਾਡੇ ਸ਼ਹਿਰ ਵਿੱਚ ਵਪਾਰਕ ਸਿਲੰਡਰ ਦੀ ਕੀਮਤ: ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦਾ ਕਮਰਸ਼ੀਅਲ ਸਿਲੰਡਰ ਹੁਣ ਦਿੱਲੀ ਵਿੱਚ 1757.50 ਰੁਪਏ, ਕੋਲਕਾਤਾ ਵਿੱਚ 1869 ਰੁਪਏ, ਮੁੰਬਈ ਵਿੱਚ 1710 ਰੁਪਏ ਅਤੇ ਚੇਨਈ ਵਿੱਚ 1929.50 ਰੁਪਏ ਵਿੱਚ ਮਿਲੇਗਾ। ਤੇਲ ਮਾਰਕੀਟਿੰਗ ਕੰਪਨੀ ਨੇ ਇਹ ਛੋਟ ਕ੍ਰਿਸਮਸ ਤਿਉਹਾਰ ਅਤੇ ਨਵੇਂ ਸਾਲ ਤੋਂ ਠੀਕ ਪਹਿਲਾਂ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਦਸੰਬਰ ਨੂੰ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਕੀਤਾ ਗਿਆ ਸੀ। ਹਾਲਾਂਕਿ 16 ਨਵੰਬਰ ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 57 ਰੁਪਏ ਦੀ ਛੋਟ ਦਿੱਤੀ ਗਈ ਸੀ।

ਹਰ ਮਹੀਨੇ ਵੱਧ ਘੱਟ ਰਹੀਆਂ ਸਿਲੰਡਰ ਦੀਆਂ ਕੀਮਤਾਂ: ਪਿਛਲੇ ਕੁਝ ਸਮੇਂ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਲਗਭਗ ਹਰ ਮਹੀਨੇ ਉਤਰਾਅ-ਚੜ੍ਹਾਅ ਰਹੀਆਂ ਹਨ। ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਹਰ ਮਹੀਨੇ ਸਿਲੰਡਰ ਦੀਆਂ ਦਰਾਂ ਵਿੱਚ ਕਈ ਸੋਧਾਂ ਕੀਤੀਆਂ ਜਾਂਦੀਆਂ ਹਨ। ਹਾਲਾਂਕਿ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਮਹੀਨੇ ਦੇ ਸ਼ੁਰੂਆਤ 'ਚ ਵਧੀਆਂ ਸਨ ਕੀਮਤਾਂ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਚਾਰ ਸੂਬਿਆਂ 'ਚ ਚੋਣਾਂ ਖਤਮ ਹੁੰਦੇ ਸਾਰ ਹੀ ਸਰਕਾਰ ਵਲੋਂ ਮਹਿੰਗਾਈ ਦਾ ਤੜਕਾ ਦਿੱਤਾ ਗਿਆ ਸੀ, ਜਿਸ 'ਚ ਸਰਕਾਰ ਵਲੋਂ 1 ਦਸੰਬਰ ਨੂੰ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ 'ਚ 21 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਵਾਧਾ ਜਾਂ ਘਾਟਾ ਨਹੀਂ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.