ਨਵੀਂ ਦਿੱਲੀ/ਮੁੰਬਈ: ਵਿਸ਼ਵ ਬਾਜ਼ਾਰ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਗਿਰਾਵਟ ਦੇ ਕਾਰਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 100 ਰੁਪਏ ਡਿੱਗ ਕੇ 60,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 60450 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 300 ਰੁਪਏ ਦੀ ਗਿਰਾਵਟ ਨਾਲ 76,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਵਿਦੇਸ਼ੀ ਬਾਜ਼ਾਰਾਂ 'ਚ ਸੋਨਾ ਡਿੱਗ ਕੇ 1,955 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਜਦਕਿ ਚਾਂਦੀ 24.25 ਡਾਲਰ ਪ੍ਰਤੀ ਔਂਸ 'ਤੇ ਆ ਗਈ। ਅਮਰੀਕਾ 'ਚ ਮਿਲੇ-ਜੁਲੇ ਆਰਥਿਕ ਅੰਕੜਿਆਂ ਦੇ ਵਿਚਕਾਰ,ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਸੌਮਿਲ ਗਾਂਧੀ ਨੇ ਕਿਹਾ ਕਿ ਡਾਲਰ ਸੂਚਕਾਂਕ 101 ਦੇ ਪੱਧਰ ਤੋਂ ਉੱਪਰ ਰਿਹਾ ਅਤੇ ਇਸ ਸਮੇਂ 0.11 ਫੀਸਦੀ ਦੇ ਵਾਧੇ ਨਾਲ 101.51 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਕਾਰਨ ਕੀਮਤੀ ਧਾਤਾਂ 'ਤੇ ਵੀ ਦਬਾਅ ਹੈ।
ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਡਿੱਗ ਕੇ 82.29 ਦੇ ਪੱਧਰ 'ਤੇ ਹੋਇਆ ਬੰਦ : ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਟੁੱਟ ਕੇ 82.29 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਦੁਨੀਆ ਦੀਆਂ ਹੋਰ ਪ੍ਰਮੁੱਖਕਰੰਸਸੀਆਂ ਦੇ ਮੁਕਾਬਲੇ ਡਾਲਰ ਦੇ ਮਜ਼ਬੂਤ ਹੋਣ ਕਾਰਨ ਰੁਪਏ ਦੀ ਵਟਾਂਦਰਾ ਦਰ ਵਿੱਚ ਗਿਰਾਵਟ ਆਈ ਹੈ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਮਹੀਨੇ ਦੇ ਅੰਤ 'ਚ ਦਰਾਮਦਕਾਰਾਂ ਤੋਂ ਡਾਲਰ ਦੀ ਮੰਗ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਨਾਲ ਘਰੇਲੂ ਮੁਦਰਾ 'ਤੇ ਦਬਾਅ ਪੈਂਦਾ ਹੈ। ਹਾਲਾਂਕਿ ਘਰੇਲੂ ਸ਼ੇਅਰ ਬਾਜ਼ਾਰ 'ਚ ਤੇਜ਼ੀ ਨਾਲ ਇਸ ਨੂੰ ਹੇਠਲੇ ਪੱਧਰ 'ਤੇ ਕੁਝ ਸਮਰਥਨ ਮਿਲਿਆ।
ਇੰਟਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.23 'ਤੇ ਖੁੱਲ੍ਹਿਆ। ਇਹ ਦਿਨ ਦੇ ਦੌਰਾਨ 82.21 ਦੇ ਉੱਚ ਅਤੇ 82.29 ਦੇ ਹੇਠਲੇ ਪੱਧਰ ਨੂੰ ਛੂਹ ਗਿਆ। ਇਹ ਆਪਣੀ ਪਿਛਲੀ ਬੰਦ ਕੀਮਤ ਤੋਂ 11 ਪੈਸੇ ਘੱਟ ਕੇ 82.29 ਪ੍ਰਤੀ ਡਾਲਰ 'ਤੇ ਬੰਦ ਹੋਇਆ। ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.18 ਦੇ ਪੱਧਰ 'ਤੇ ਬੰਦ ਹੋਇਆ ਸੀ। ਅਮਰੀਕਾ ਦੇ ਸਕਾਰਾਤਮਕ ਮੈਕਰੋ-ਆਰਥਿਕ ਅੰਕੜਿਆਂ ਅਤੇ ਗਲੋਬਲ ਬਾਜ਼ਾਰਾਂ 'ਚ ਮਜ਼ਬੂਤ ਧਾਰਨਾ ਤੋਂ ਬਾਅਦ ਵਪਾਰੀ ਵੀ ਡਾਲਰ 'ਤੇ ਉਤਸ਼ਾਹਿਤ ਸਨ। ਸ਼ੇਅਰਖਾਨ ਬਾਈ ਬੀਐਨਪੀ ਪਰਿਬਾਸ ਦੇ ਖੋਜ ਵਿਸ਼ਲੇਸ਼ਕ ਅਨੁਜ ਚੌਧਰੀ ਦੇ ਅਨੁਸਾਰ, ਮਜ਼ਬੂਤ ਅਮਰੀਕੀ ਡਾਲਰ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦਾ ਰੁਪਏ 'ਤੇ ਭਾਰ ਪਿਆ ਹੈ।
- Chandrayaan 3: ਇਸਰੋ ਨੇ ਚੰਦਰਯਾਨ ਮਿਸ਼ਨ ਵਿੱਚ ਇੱਕ ਹੋਰ ਮੀਲ ਪੱਥਰ ਕੀਤਾ ਹਾਸਲ, ਸਿਰਫ਼ ਇੱਕ ਮੰਜ਼ਿਲ ਦੂਰ
- Haryana Violence update: ਹਿੰਸਾ ਤੋਂ ਬਾਅਦ ਹਰਿਆਣਾ ਦੇ ਕਈ ਜ਼ਿਲ੍ਹਿਆ ਵਿੱਚ ਧਾਰਾ 144 ਲਾਗੂ, ਸਕੂਲ ਅਤੇ ਕਾਲਜ ਬੰਦ, ਐਕਸ਼ਨ ’ਚ ਪੁਲਿਸ
- ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 17 ਲੋਕਾਂ ਦੀ ਮੌਤ
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.07 ਫੀਸਦੀ ਵਧ ਕੇ 101.70 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.41 ਫੀਸਦੀ ਵਧ ਕੇ 85.34 ਡਾਲਰ ਪ੍ਰਤੀ ਬੈਰਲ ਹੋ ਗਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 367.47 ਅੰਕ ਭਾਵ 0.56 ਫੀਸਦੀ ਵਧ ਕੇ 66,527.67 'ਤੇ ਬੰਦ ਹੋਇਆ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਨੇ ਸੋਮਵਾਰ ਨੂੰ 701.17 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਅੱਜ ਸੋਨੇ ਅਤੇ ਚਾਂਦੀ ਦੀ ਕੀਮਤ ਕੀ ਹੈ? : ਅਧਿਕਾਰਤ ਵੈੱਬਸਾਈਟ ਮੁਤਾਬਕ 995 ਸ਼ੁੱਧਤਾ ਵਾਲੇ ਦਸ ਗ੍ਰਾਮ ਸੋਨੇ ਦੀ ਕੀਮਤ ਅੱਜ ਸਵੇਰੇ 59267 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 916 (22 ਕੈਰੇਟ) ਸ਼ੁੱਧਤਾ ਵਾਲਾ 10 ਗ੍ਰਾਮ ਸੋਨਾ ਅੱਜ 59267 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ 750 ਸ਼ੁੱਧਤਾ (18 ਕੈਰੇਟ) ਸੋਨੇ ਦੀ ਕੀਮਤ 54507 'ਤੇ ਆ ਗਈ ਹੈ। ਇਸ ਦੇ ਨਾਲ ਹੀ 585 ਸ਼ੁੱਧਤਾ ਵਾਲਾ ਸੋਨਾ (14 ਕੈਰੇਟ) ਮਹਿੰਗਾ ਹੋ ਕੇ ਅੱਜ 34,810 ਰੁਪਏ 'ਤੇ ਆ ਗਿਆ ਹੈ। ਇਸ ਤੋਂ ਇਲਾਵਾ 999 ਸ਼ੁੱਧਤਾ ਵਾਲੀ ਇੱਕ ਕਿਲੋ ਚਾਂਦੀ ਅੱਜ 73561 ਰੁਪਏ ਹੋ ਗਈ ਹੈ।