ਮੁੰਬਈ: ਏਸ਼ੀਆਈ ਸ਼ੇਅਰਾਂ 'ਚ ਕਮਜ਼ੋਰ ਰੁਖ ਦੇ ਵਿਚਕਾਰ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 463.1 ਅੰਕ ਡਿੱਗ ਕੇ 61,200.38 'ਤੇ ਖੁੱਲ੍ਹਿਆ। ਐਨਐਸਈ ਨਿਫਟੀ 129.25 ਅੰਕ ਡਿੱਗ ਕੇ 18,178.40 'ਤੇ ਬੰਦ ਹੋਇਆ ਸੀ।
ਸੈਂਸੈਕਸ 'ਤੇ ਬਜਾਜ ਫਾਈਨਾਂਸ, ਮਹਿੰਦਰਾ ਐਂਡ ਮਹਿੰਦਰਾ, ਬਜਾਜ ਫਿਨਸਰਵ, ਆਈਟੀਸੀ, ਰਿਲਾਇੰਸ ਇੰਡਸਟਰੀਜ਼, ਟੈਕ ਮਹਿੰਦਰਾ, ਐਚਡੀਐਫਸੀ, ਇੰਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਨੇਸਲੇ ਸ਼ਾਮਲ ਸਨ। ਦੂਜੇ ਪਾਸੇ ਐਕਸਿਸ ਬੈਂਕ, ਭਾਰਤੀ ਏਅਰਟੈੱਲ, ਮਾਰੂਤੀ, ਹਿੰਦੁਸਤਾਨ ਯੂਨੀਲੀਵਰ ਅਤੇ ਟਾਟਾ ਸਟੀਲ 'ਚ ਵਾਧਾ ਹੋਇਆ ਹੈ।
ਹੋਰ ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਤੋਕੀਓ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰ ਲਾਲ ਰੰਗ ਦੇ ਨਿਸ਼ਾਨ 'ਚ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਸ਼ੁੱਕਰਵਾਰ ਨੂੰ ਸ਼ੁੱਧ ਆਧਾਰ 'ਤੇ 751.20 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜੋ: ਤੁਹਾਡੇ ਬੀਮੇ ਦੇ ਪੈਸਿਆਂ 'ਤੇ ਨਜ਼ਰ ਰੱਖਣ ਵਾਲੇ ਸਾਈਬਰ ਕਾਲਰਾਂ ਤੋਂ ਰਹੋ ਦੂਰ