ETV Bharat / business

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਾਲੇ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ - ਬਾਜ਼ਾਰ ਘਾਟੇ ਵਿੱਚ ਕਾਰੋਬਾਰ

ਸੈਂਸੈਕਸ ਵਿੱਚ ਟੈਕ ਮਹਿੰਦਰਾ, ਵਿਪਰੋ, ਟਾਟਾ ਕੰਸਲਟੈਂਸੀ ਸਰਵਿਸਿਜ਼, ਇੰਫੋਸਿਸ, ਨੇਸਲੇ ਅਤੇ ਪਾਵਰ ਗਰਿੱਡ ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਟਾਈਟਨ, ਐਕਸਿਸ ਬੈਂਕ, ਭਾਰਤੀ ਏਅਰਟੈੱਲ, ਆਈਟੀਸੀ ਅਤੇ ਮਾਰੂਤੀ ਵਿੱਚ ਮਜ਼ਬੂਤੀ ਸੀ। ਦੂਜੇ ਏਸ਼ੀਆਈ ਬਾਜ਼ਾਰਾਂ ਵਿੱਚ ਸਿਓਲ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰ ਘਾਟੇ ਵਿੱਚ ਕਾਰੋਬਾਰ ਕਰ ਰਹੇ ਸਨ।

Stock market crashes in India
ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ
author img

By

Published : Nov 3, 2022, 12:23 PM IST

ਮੁੰਬਈ: ਗਲੋਬਲ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ ਵਿਚਾਲੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸਟਾਕ ਸੂਚਕਾਂਕ ਡਿੱਗ ਗਏ ਅਤੇ ਸੈਂਸੈਕਸ 420 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 420.95 ਅੰਕ ਡਿੱਗ ਕੇ 60,485.14 ਉੱਤੇ ਖੁੱਲ੍ਹਿਆ। ਐਨਸੀਈ ਨਿਫਟੀ 123.65 ਅੰਕ ਡਿੱਗ ਕੇ 17,959.20 ਉੱਤੇ ਬੰਦ ਹੋਇਆ। ਹਾਲਾਂਕਿ ਬਾਅਦ ਵਿੱਚ ਦੋਵੇਂ ਸੂਚਕਾਂਕ ਕੁਝ ਹੱਦ ਤੱਕ ਨੁਕਸਾਨ ਤੋਂ ਉਭਰ ਕੇ ਸਾਹਮਣੇ ਆਏ ਅਤੇ ਫਿਰ ਸੈਂਸੈਕਸ 81 ਅੰਕ ਡਿੱਗ ਕੇ 60,825.09 'ਤੇ ਅਤੇ ਨਿਫਟੀ 23.40 ਅੰਕ ਡਿੱਗ ਕੇ 18,059.45 ਉੱਤੇ ਬੰਦ ਹੋਇਆ ਸੀ।

ਸੈਂਸੈਕਸ ਵਿੱਚ ਟੈਕ ਮਹਿੰਦਰਾ, ਵਿਪਰੋ, ਟਾਟਾ ਕੰਸਲਟੈਂਸੀ ਸਰਵਿਸਿਜ਼, ਇੰਫੋਸਿਸ, ਨੇਸਲੇ ਅਤੇ ਪਾਵਰ ਗਰਿੱਡ ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਟਾਈਟਨ, ਐਕਸਿਸ ਬੈਂਕ, ਭਾਰਤੀ ਏਅਰਟੈੱਲ, ਆਈਟੀਸੀ ਅਤੇ ਮਾਰੂਤੀ ਮਜ਼ਬੂਤ ​​ਰਹੇ। ਦੂਜੇ ਏਸ਼ੀਆਈ ਬਾਜ਼ਾਰਾਂ ਵਿੱਚ ਸਿਓਲ, ਸ਼ੰਘਾਈ ਅਤੇ ਹਾਂਗਕਾਂਗ ਦੇ ਬਾਜ਼ਾਰ ਘਾਟੇ ਵਿੱਚ ਕਾਰੋਬਾਰ ਕਰ ਰਹੇ ਸਨ। ਅਮਰੀਕੀ ਸ਼ੇਅਰ ਬਾਜ਼ਾਰ ਬੁੱਧਵਾਰ ਨੂੰ ਗਿਰਾਵਟ ਨਾਲ ਬੰਦ ਹੋਏ। ਬੁੱਧਵਾਰ ਨੂੰ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 215.26 ਅੰਕ ਜਾਂ 0.35 ਫੀਸਦੀ ਦੀ ਗਿਰਾਵਟ ਨਾਲ 60,906.09 'ਤੇ ਬੰਦ ਹੋਇਆ ਸੀ।

ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 62.55 ਅੰਕ ਜਾਂ 0.34 ਫੀਸਦੀ ਡਿੱਗ ਕੇ 18,082.85 'ਤੇ ਆ ਗਿਆ। ਅੰਤਰਰਾਸ਼ਟਰੀ ਤੇਲ ਸੂਚਕ ਅੰਕ ਬ੍ਰੈਂਟ ਕਰੂਡ 0.36 ਫੀਸਦੀ ਡਿੱਗ ਕੇ 95.81 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ ਸ਼ੁੱਧ 1,436.30 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜੋ: ਮਸਕ ਕਰਨਗੇ ਟਵਿੱਟਰ ਦੀ ਛਾਂਟੀ, ਕੱਢੇ ਜਾ ਸਕਦੇ ਹਨ 3,700 ਮੁਲਾਜ਼ਮ

ETV Bharat Logo

Copyright © 2025 Ushodaya Enterprises Pvt. Ltd., All Rights Reserved.