ਮੁੰਬਈ: ਬੁੱਧਵਾਰ ਨੂੰ ਸ਼ੁਰੂਆਤੀ ਗਿਰਾਵਟ ਤੋਂ ਸਟਾਕ ਬਾਜ਼ਾਰ 'ਚ ਸੁਧਾਰ ਹੋਇਆ ਅਤੇ ਸਵੇਰ ਦੇ ਕਾਰੋਬਾਰ 'ਚ ਬੀ.ਐੱਸ.ਈ. ਸੈਂਸੈਕਸ 317 ਅੰਕਾਂ ਦੀ ਛਾਲ ਮਾਰ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੁਆਰਾ ਪੇਸ਼ ਮੁਦਰਾ ਨੀਤੀ ਸਮੀਖਿਆ ਵਿੱਚ ਕਿਹਾ ਗਿਆ ਹੈ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੰਗ ਵਿੱਚ ਹੌਲੀ-ਹੌਲੀ ਰਿਕਵਰੀ ਹੋ ਰਹੀ ਹੈ। ਇਸ ਤੋਂ ਇਲਾਵਾ ਕੇਂਦਰੀ ਬੈਂਕ ਨੇ ਚਾਲੂ ਵਿੱਤੀ ਸਾਲ ਲਈ ਵਿਕਾਸ ਦਰ ਦੇ ਅਨੁਮਾਨ ਨੂੰ 7.2 ਫੀਸਦੀ 'ਤੇ ਬਰਕਰਾਰ ਰੱਖਿਆ ਹੈ, ਜਿਸ ਕਾਰਨ ਬਾਜ਼ਾਰ 'ਚ ਵਾਪਸੀ ਹੋਈ।
ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸਵੇਰੇ 316.63 ਅੰਕ ਵਧ ਕੇ 55.423.97 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 97.95 ਅੰਕ ਚੜ੍ਹ ਕੇ 16,514.30 ਅੰਕ 'ਤੇ ਪਹੁੰਚ ਗਿਆ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ 2022-23 ਲਈ ਤੀਜੀ ਮੁਦਰਾ ਨੀਤੀ ਸਮੀਖਿਆ ਵਿੱਚ ਕਿਹਾ ਕਿ ਭਾਰਤੀ ਅਰਥਵਿਵਸਥਾ ਮਜ਼ਬੂਤ ਬਣੀ ਹੋਈ ਹੈ ਅਤੇ ਕੇਂਦਰੀ ਬੈਂਕ ਵਿਕਾਸ ਨੂੰ ਸਮਰਥਨ ਦੇਣਾ ਜਾਰੀ ਰੱਖੇਗਾ। ਕੇਂਦਰੀ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 0.5 ਫੀਸਦੀ ਵਧਾ ਕੇ 4.9 ਫੀਸਦੀ ਕਰ ਦਿੱਤਾ ਹੈ। (ਪੀਟੀਆਈ-ਭਾਸ਼ਾ)
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ