ETV Bharat / business

Show Cause Notice Issued: GST ਚੋਰੀ ਮਾਮਲੇ 'ਚ ਆਨਲਾਈਨ ਗੇਮਿੰਗ ਕੰਪਨੀਆਂ ਨੂੰ 1 ਲੱਖ ਕਰੋੜ ਦਾ ਕਾਰਨ ਦੱਸੋ ਨੋਟਿਸ ਜਾਰੀ - ਵਿਸ਼ੇਸ਼ ਆਗਿਆ ਪਟੀਸ਼ਨ

ਡਾਇਰੈਕਟੋਰੇਟ ਜਨਰਲ ਆਫ ਜੀਐਸਟੀ ਇੰਟੈਲੀਜੈਂਸ (ਡੀਜੀਜੀਆਈ) ਨੇ ਟੈਕਸ ਚੋਰੀ ਦੇ ਮਾਮਲੇ ਵਿੱਚ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਹੁਣ ਤੱਕ 1 ਲੱਖ ਕਰੋੜ ਰੁਪਏ ਦੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। (Show cause notice issued, Online Gaming companies, online gaming app, Show cause notice of Rs 1 lakh crore, GST evasion case)

Online Gaming companies
Online Gaming companies
author img

By ETV Bharat Punjabi Team

Published : Oct 25, 2023, 1:08 PM IST

ਨਵੀਂ ਦਿੱਲੀ: ਜੀਐਸਟੀ ਇੰਟੈਲੀਜੈਂਸ ਡਾਇਰੈਕਟੋਰੇਟ ਜਨਰਲ (ਡੀ.ਜੀ.ਜੀ.ਆਈ.) ਨੇ ਟੈਕਸ ਚੋਰੀ ਦੇ ਮਾਮਲਿਆਂ ਵਿੱਚ ਹੁਣ ਤੱਕ 1 ਲੱਖ ਕਰੋੜ ਰੁਪਏ ਦੀਆਂ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। DGGI ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ GST ਅਧਿਕਾਰੀਆਂ ਨੇ ਟੈਕਸ ਚੋਰੀ ਲਈ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਹੁਣ ਤੱਕ 1 ਲੱਖ ਕਰੋੜ ਰੁਪਏ ਦੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਹਾਲਾਂਕਿ ਅਧਿਕਾਰੀ ਨੇ ਕਿਹਾ ਕਿ 1 ਅਕਤੂਬਰ ਤੋਂ ਭਾਰਤ ਵਿੱਚ ਰਜਿਸਟਰ ਹੋਣ ਵਾਲੀਆਂ ਵਿਦੇਸ਼ੀ ਗੇਮਿੰਗ ਕੰਪਨੀਆਂ ਬਾਰੇ ਅਜੇ ਕੋਈ ਡਾਟਾ ਨਹੀਂ ਹੈ।

ਆਨਲਾਈਨ ਗੇਮਿੰਗ ਕੰਪਨੀਆਂ ਦਾ ਭਾਰਤ ਵਿੱਚ ਰਜਿਸਟਰ ਹੋਣਾ ਲਾਜ਼ਮੀ: ਦੱਸ ਦੇਈਏ ਕਿ ਸਰਕਾਰ ਨੇ ਜੀਐਸਟੀ ਕਾਨੂੰਨ ਵਿੱਚ ਸੋਧ ਕਰਕੇ ਵਿਦੇਸ਼ੀ ਆਨਲਾਈਨ ਗੇਮਿੰਗ ਕੰਪਨੀਆਂ ਲਈ 1 ਅਕਤੂਬਰ ਤੋਂ ਭਾਰਤ ਵਿੱਚ ਰਜਿਸਟਰ ਹੋਣਾ ਲਾਜ਼ਮੀ ਕਰ ਦਿੱਤਾ ਹੈ। GST ਕਾਉਂਸਿਲ ਨੇ ਅਗਸਤ 'ਚ ਸਪੱਸ਼ਟ ਕੀਤਾ ਸੀ ਕਿ ਆਨਲਾਈਨ ਗੇਮਿੰਗ ਪਲੇਟਫਾਰਮ 'ਤੇ ਲਗਾਏ ਜਾਣ ਵਾਲੇ ਸੱਟੇ ਦੇ ਪੂਰੇ ਮੁੱਲ 'ਤੇ 28 ਫੀਸਦੀ ਗੁਡਸ ਐਂਡ ਸਰਵਿਸਿਜ਼ ਟੈਕਸ (GST) ਲਗਾਇਆ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਜੀਐੱਸਟੀ ਅਧਿਕਾਰੀਆਂ ਵੱਲੋਂ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਲਗਭਗ 1 ਲੱਖ ਕਰੋੜ ਰੁਪਏ ਦੇ ਨੋਟਿਸ ਦਿੱਤੇ ਜਾ ਚੁੱਕੇ ਹਨ।

GST ਚੋਰੀ ਲਈ ਕਾਰਨ ਦੱਸੋ ਨੋਟਿਸ : ਦਰਅਸਲ, ਪਿਛਲੇ ਸਾਲ ਸਤੰਬਰ ਵਿੱਚ ਗੇਮਸਕ੍ਰਾਫਟ ਨੂੰ 21,000 ਕਰੋੜ ਰੁਪਏ ਦੀ ਕਥਿਤ GST ਚੋਰੀ ਲਈ ਇੱਕ ਵੱਖਰਾ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ। ਜਦਕਿ ਕਰਨਾਟਕ ਹਾਈ ਕੋਰਟ ਨੇ ਕੰਪਨੀ ਦੇ ਹੱਕ ਵਿੱਚ ਫੈਸਲਾ ਸੁਣਾਇਆ। ਉਥੇ ਹੀ ਕੇਂਦਰ ਸਰਕਾਰ ਨੇ ਜੁਲਾਈ ਵਿੱਚ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਆਗਿਆ ਪਟੀਸ਼ਨ (SLP) ਦਾਇਰ ਕੀਤੀ। ਇਸ ਦੇ ਨਾਲ ਹੀ ਡਰੀਮ 11 ਅਤੇ ਡੈਲਟਾ ਕਾਰਪੋਰੇਸ਼ਨ ਵਰਗੇ ਕਈ ਆਨਲਾਈਨ ਗੇਮਿੰਗ ਅਤੇ ਕੈਸੀਨੋ ਆਪਰੇਟਰਾਂ ਨੂੰ ਟੈਕਸਾਂ ਦੇ ਕਥਿਤ ਘੱਟ ਭੁਗਤਾਨ ਲਈ ਪਿਛਲੇ ਮਹੀਨੇ GST ਕਾਰਨ ਦੱਸੋ ਨੋਟਿਸ ਪ੍ਰਾਪਤ ਹੋਏ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.