ਮੁੰਬਈ: ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਨਿਵੇਸ਼ਕਾਂ ਵੱਲੋਂ ਜੋਖਮ ਚੁੱਕਣ ਕਾਰਨ ਸ਼ੁਰੂਆਤੀ ਕਾਰੋਬਾਰ ਵਿੱਚ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ (Rupee against the US dollar) 39 ਪੈਸੇ ਡਿੱਗ ਕੇ 82.69 ਦੇ ਸਭ ਤੋਂ ਹੇਠਲੇ ਪੱਧਰ ਉੱਤੇ ਆ ਗਿਆ। ਇਸ ਤੋਂ ਇਲਾਵਾ ਘਰੇਲੂ ਸ਼ੇਅਰ ਬਾਜ਼ਾਰਾਂ (Domestic stock markets decline ) ਵਿੱਚ ਗਿਰਾਵਟ ਅਤੇ ਅਮਰੀਕੀ ਕਰੰਸੀ ਦੇ ਮਜ਼ਬੂਤ ਹੋਣ ਕਾਰਨ ਰੁਪਏ ਉੱਤੇ ਵਾਧੂ ਦਬਾਅ ਪਾਇਆ ਗਿਆ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ (Interbank foreign exchange ) ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 82.68 ਉੱਤੇ ਖੁੱਲ੍ਹਿਆ ਅਤੇ ਫਿਰ 82.69 ਉੱਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 39 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਕਮਜ਼ੋਰ ਹੋ ਕੇ 82.30 ਦੇ ਪੱਧਰ ਉੱਤੇ ਬੰਦ ਹੋਇਆ ਸੀ। ਭਾਰਤੀ ਰਿਜ਼ਰਵ ਬੈਂਕ (Reserve Bank of India ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 30 ਸਤੰਬਰ ਨੂੰ 4.854 ਅਰਬ ਡਾਲਰ ਘੱਟ ਕੇ 532.664 ਅਰਬ ਡਾਲਰ ਰਹਿ ਗਿਆ।
ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ (position of the US dollar) ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.02 ਫੀਸਦੀ ਵਧ ਕੇ 112.81 'ਤੇ ਪਹੁੰਚ ਗਿਆ। ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 0.87 ਫੀਸਦੀ ਡਿੱਗ ਕੇ 97.07 ਡਾਲਰ ਪ੍ਰਤੀ ਬੈਰਲ ਉੱਤੇ ਆ ਗਿਆ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਸ਼ੁੱਧ 2,250.77 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ: Sensex crashes: ਬਾਜ਼ਾਰ ਖੁੱਲ੍ਹਦੇ ਹੀ 826 ਅੰਕ ਆਇਆ ਹੇਠਾਂ