ਮੁੰਬਈ: ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਵਿਚਾਲੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 200 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ। ਇਸ ਕਾਰਨ ਪਿਛਲੇ ਚਾਰ ਕਾਰੋਬਾਰੀ ਸੈਸ਼ਨਾਂ ਤੋਂ ਸਥਾਨਕ ਬਾਜ਼ਾਰ 'ਚ ਤੇਜ਼ੀ ਦਾ ਰੁਝਾਨ ਵੀ ਖ਼ਤਮ ਹੋ ਗਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 205.04 ਅੰਕ ਡਿੱਗ ਕੇ 57,910.46 ਅੰਕ 'ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 71.85 ਅੰਕ ਦੀ ਗਿਰਾਵਟ ਨਾਲ 17,268.20 ਅੰਕ 'ਤੇ ਆ ਗਿਆ।
ਸੈਂਸੈਕਸ ਕੰਪਨੀਆਂ ਵਿੱਚੋਂ ਟਾਟਾ ਸਟੀਲ, ਅਲਟਰਾਟੈਕ ਸੀਮੈਂਟ, ਆਈਸੀਆਈਸੀਆਈ ਬੈਂਕ, ਟੈਕ ਮਹਿੰਦਰਾ, ਐਚਡੀਐਫਸੀ ਅਤੇ ਐਕਸਿਸ ਬੈਂਕ ਦੇ ਸ਼ੇਅਰ ਘਾਟੇ ਵਿੱਚ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਏਸ਼ੀਅਨ ਪੇਂਟਸ, ਆਈ.ਟੀ.ਸੀ., ਹਿੰਦੁਸਤਾਨ ਯੂਨੀਲੀਵਰ, ਰਿਲਾਇੰਸ ਇੰਡਸਟਰੀਜ਼, ਇੰਡਸਇੰਡ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰ ਵਧੇ। ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਵੀ ਘਾਟੇ ਨਾਲ ਕਾਰੋਬਾਰ ਕਰ ਰਿਹਾ ਹੈ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਘਾਟੇ ਨਾਲ ਬੰਦ ਹੋਏ।
ਇਹ ਵੀ ਪੜ੍ਹੋ: CWG 2022: ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ