ਮੁੰਬਈ: ਨਿਵੇਸ਼ਕਾਂ ਨੇ ਵਪਾਰ ਤੋਂ ਦੂਰੀ ਬਣਾਉਣ ਦੇ ਕਰਕੇ ਘਰੇਲੂ ਸ਼ੇਅਰ ਬਾਜ਼ਾਰ 'ਚ ਚਾਰ ਦਿਨਾਂ ਤੋਂ ਚੱਲ ਰਹੀ ਤੇਜ਼ੀ ਰੁਕ ਗਈ ਅਤੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ, ਨਿਫ਼ਟੀ ਟੁੱਟ ਗਏ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 73.79 ਅੰਕ ਡਿੱਗ ਕੇ 60575.59 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 17.85 ਅੰਕ ਡਿੱਗ ਕੇ 17897.20 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ 'ਚ ਬਜਾਜ ਫਿਨਸਰਵ, ਏਸ਼ੀਅਨ ਪੇਂਟਸ, ਹਿੰਦੁਸਤਾਨ ਯੂਨੀਲੀਵਰ, ਐਕਸਿਸ ਬੈਂਕ, ਇੰਡਸਇੰਡ ਬੈਂਕ, ਪਾਵਰ ਗਰਿੱਡ, ਬਜਾਜ ਫਾਈਨਾਂਸ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰਾਂ 'ਚ ਗਿਰਾਵਟ ਆਈ।
ਵਾਧੇ ਅਤੇ ਘਾਟੇ ਵਾਲੇ ਕਾਰੋਬਾਰ: ਦੂਜੇ ਪਾਸੇ ਵਿਪਰੋ, ਟੇਕ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼, ਸਨ ਫਾਰਮਾ ਅਤੇ ਰਿਲਾਇੰਸ ਇੰਡਸਟਰੀਜ਼ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ। ਏਸ਼ੀਆਈ ਬਾਜ਼ਾਰਾਂ 'ਚ ਸਿਓਲ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ, ਜਦਕਿ ਜਾਪਾਨ, ਸ਼ੰਘਾਈ ਅਤੇ ਹਾਂਗਕਾਂਗ ਦੇ ਸ਼ੇਅਰਾਂ 'ਚ ਤੇਜ਼ੀ ਨਾਲ ਕਾਰੋਬਾਰ ਹੋਇਆ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਚੰਗੇ ਮੁਨਾਫੇ ਦੇ ਨਾਲ ਬੰਦ ਹੋਏ। ਪਿਛਲੇ ਕਾਰੋਬਾਰੀ ਸੈਸ਼ਨ 'ਚ ਵੀਰਵਾਰ ਨੂੰ ਬੀ.ਐੱਸ.ਈ ਦਾ ਸੈਂਸੈਕਸ ਵਾਧੇ ਨਾਲ 60,649.38 ਅੰਕ 'ਤੇ ਬੰਦ ਹੋਇਆ ਸੀ।
ਵਿਸ਼ਵ ਆਇਲ ਬੈਂਚਮਾਰਕ ਬ੍ਰੈਂਟ ਕਰੂਡ: ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ) ਦਾ ਸਟੈਂਡਰਡ ਇੰਡੈਕਸ ਨਿਫਟੀ ਵੀ 101.45 ਅੰਕ ਭਾਵ 0.57 ਫੀਸਦੀ ਦੀ ਤੇਜ਼ੀ ਨਾਲ 17,915.05 ਅੰਕ 'ਤੇ ਪਹੁੰਚ ਗਿਆ। ਇਸ ਦੌਰਾਨ, ਵਿਸ਼ਵ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.41 ਫੀਸਦੀ ਵਧ ਕੇ 78.69 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,652.95 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ:- Amazon Job Cuts: ਐਮਾਜ਼ਾਨ ਨੇ ਬੰਦ ਕੀਤਾ ਹੈਲੋ ਡਿਵੀਜ਼ਨ, ਕਰਮਚਾਰੀਆਂ ਦੀ ਹੋਈ ਛਾਂਟੀ