ਅੰਮ੍ਰਿਤਸਰ: ਸ਼ਹਿਰ ਦੀ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋ ਉਨ੍ਹਾਂ ਵੱਲੋਂ 4 ਗੈਂਗਸਟਰਾਂ ਸਮੇਤ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਨ੍ਹਾਂ ਹੀ ਨਹੀਂ ਪੁਲਿਸ ਨੇ ਕਾਬੂ ਕੀਤੇ ਗਏ ਗੈਂਗਸਟਰਾਂ ਕੋਲੋਂ 6 ਰਾਈਫਲਾਂ ਅਤੇ 7 ਪਿਸਤੌਲ ਬਰਾਮਦ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਮਨੋਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਂਗਸਟਰਾਂ ਨੂੰ ਬੀਤੇ ਦਿਨ ਢਾਬੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਸਬੰਧੀ ਤਿਆਰੀ ਕਰ ਰਹੇ ਸੀ। ਐਸਪੀ ਮਨੋਜ ਕੁਮਾਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਦਿਹਾਤੀ ਪੁਲਿਸ ਥਾਣਾ ਬਿਆਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਦੌਰਾਨ 4 ਗੈਂਗਸਟਰਾਂ ਸਮੇਤ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿਨ੍ਹਾਂ ਕੋਲੋਂ ਰਾਈਫਲਾਂ ਅਤੇ ਪਿਸਤੌਲਾਂ ਬਰਾਮਦ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰ ਖ਼ਤਮ ਕਰਨ ਦੀ ਮੁਹਿੰਮ ਵਿੱਚ ਚਾਰ ਵੱਡੇ ਗੈਂਗਸਟਰ ਅਤੇ ਉਹਨਾਂ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ’ਤੇ ਪਹਿਲੇ ਹੀ 302- 307 ਦੇ ਪਰਚੇ ਦਰਜ ਹਨ। ਇਨ੍ਹਾਂ ਕੋਲੋਂ ਅਸਲੇ ਤੋਂ ਇਲਾਵਾ 121 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ ਜੋ ਕਿ ਦਿਹਾਤੀ ਪੁਲਿਸ ਲਈ ਇਕ ਵੱਡੀ ਸਫਲਤਾ ਹੈ।
ਐਸਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਗੈਂਗਸਟਰ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਜਾ ਰਹੇ ਸੀ ਪਰ ਪੁਲਿਸ ਵੱਲੋਂ ਮੌਕੇ ’ਤੇ ਹੀ ਕਿਸੇ ਵੱਡੀ ਘਟਨਾ ਨੂੰ ਹੋਣ ਤੋਂ ਬਚਾਅ ਲਿਆ ਗਿਆ। ਛਾਪੇਮਾਰੀ ਦੌਰਾਨ ਮੁਲਜ਼ਮਾਂ ਵੱਲੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਪੁਲਿਸ ਨੇ ਘੇਰਾ ਪਾ ਕੇ ਇਨ੍ਹਾਂ ਸਾਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਇਹ ਵੀ ਪੜੋ: 3 ਬਦਮਾਸ਼ਾਂ ਨੇ ਬੰਦੂਕ ਦੀ ਨੋਕ 'ਤੇ ਵਪਾਰੀ ਦੀ ਕੀਤੀ ਲੁੱਟ, CCTV ਤਸਵੀਰਾਂ ਆਈਆਂ ਸਾਹਮਣੇ