ETV Bharat / city

'84 ਸਿੱਖ ਕਤਲੇਆਮ ਦੇ ਪੀੜਤਾਂ ਨੂੰ 36 ਸਾਲਾਂ ਬਾਅਦ ਵੀ ਇਨਸਾਫ਼ ਨਹੀਂ' - ਇੰਦਰਾ ਗਾਂਧੀ ਤੋਂ ਮੌਤ

ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਦਰਾ ਗਾਂਧੀ ਤੋਂ ਮੌਤ ਤੋਂ ਬਾਅਦ ਉਸ ਦੇ ਪੁੱਤਰ ਰਾਜੀਵ ਗਾਂਧੀ ਨੇ ਭਾਰਤ ਵਿੱਚ ਮੌਤ ਦਾ ਨੰਗਾ ਨਾਚ ਨੱਚਿਆ‍।

84 ਸਿੱਖ ਕਤਲੇਆਮ ਦੇ ਪੀੜਤਾਂ ਨੂੰ 36 ਸਾਲਾਂ ਬਾਅਦ ਵੀ ਇਨਸਾਫ਼ ਨਹੀਂ

author img

By

Published : Nov 4, 2020, 3:01 PM IST

ਅੰਮ੍ਰਿਤਸਰ: ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਦਿੱਲੀ ਸਣੇ ਭਾਰਤ ਦੇ ਵੱਖ-ਵੱਖ ਥਾਵਾਂ 'ਤੇ ਹੋਏ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਅਤੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ ਵਿਖੇ 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ। ਇਸ ਪਾਠ ਦਾ ਅੱਜ ਭੋਗ ਪਾਇਆ ਗਿਆ।

84 ਸਿੱਖ ਕਤਲੇਆਮ ਦੇ ਪੀੜਤਾਂ ਨੂੰ 36 ਸਾਲਾਂ ਬਾਅਦ ਵੀ ਇਨਸਾਫ਼ ਨਹੀਂ

ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਦਰਾ ਗਾਂਧੀ ਤੋਂ ਮੌਤ ਤੋਂ ਬਾਅਦ ਉਸ ਦੇ ਪੁੱਤਰ ਰਾਜੀਵ ਗਾਂਧੀ ਨੇ ਭਾਰਤ ਵਿੱਚ ਮੌਤ ਦਾ ਨੰਗਾ ਨਾਚ ਨੱਚਿਆ‍। ਉਨ੍ਹਾਂ ਕਿਹਾ ਕਿ ਜਿਸ ਦਿਨ ਇੰਦਰਾ ਗਾਂਧੀ ਦੀ ਮੌਤ ਹੋਈ ਤਾਂ ਰਾਜੀਵ ਕਲਕੱਤੇ ਤੋਂ ਆਇਆ ਤਾਂ ਉਸ ਨੇ ਜਗਦੀਸ਼ ਟਾਈਟਲਰ, ਕਮਲਨਾਥ, ਸੱਜਣ ਕੁਮਾਰ, ਐਲਕੇ ਭਗਤ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਿੱਖਾਂ ਨੂੰ ਜਿਊਂਦੇ ਨਹੀਂ ਛੱਡਣਾ।

ਗਾਂਧੀ ਨੇ ਮੀਡੀਆ ਨੂੰ ਬੁਲਾ ਕੇ "ਖੂਨ ਕਾ ਬਦਲਾ ਖੂਨ" ਤੇ "ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿੱਲਤੀ ਹੈ" ਦਾ ਨਾਅਰਾ ਦਿੱਤਾ, ਜਿਸ ਤੋਂ ਬਾਅਦ ਦਿੱਲੀ, ਕਾਨਪੁਰ, ਬੋਕਾਰੋ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਹੋਇਆ। ਸਿੱਖਾਂ ਨੂੰ ਬੱਸਾਂ, ਰੇਲ- ਗੱਡੀਆਂ, ਦੁਕਾਨਾਂ 'ਚੋਂ ਫੜ੍ਹ-ਫੜ੍ਹ ਕੇ ਮਾਰਿਆ ਗਿਆ ਤੇ ਇੱਕ ਦਿਨ ਵਿੱਚ 10 ਹਜ਼ਾਰ ਦੇ ਕਰੀਬ ਸਿੱਖ ਕਤਲ ਕੀਤੇ ਗਏ। ਸੁਰਜੀਤ ਸਿੰਘ ਦਾ ਕਹਿਣਾ ਹੈ ਕਿ 36 ਸਾਲਾਂ ਬਾਅਦ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਅਸੀਂ ਆਪਣੀ ਸੁਸਾਇਟੀ ਵੱਲੋਂ ਲਗਾਤਾਰ ਸੰਘਰਸ਼ ਕਰ ਰਹੇ ਹਾਂ, ਅਸੀਂ ਅਦਾਲਤਾਂ ਰਾਹੀਂ ਅਤੇ ਸਰਕਾਰਾਂ ਰਾਹੀਂ ਇਨਸਾਫ਼ ਲਈ ਕੋਸ਼ਿਸ਼ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਸਿੱਖ ਕਤਲੇਆਮ ਲਈ ਮਤਾ ਲਿਆਂਦਾ ਜਾਵੇ, ਜਿਸ ਵਿੱਚ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂਆਂ ਨੂੰ ਸਜ਼ਾ ਦਿਵਾਉਣ ਤਾਂ ਦਿੱਤੀ ਜਾਵੇ ਅਤੇ ਵਿਧਾਨਸਭਾ 'ਚ 2 ਮਿੰਟ ਦਾ ਸਿੱਖ ਕਤਲੇਆਮ ਲਈ ਮੌਨ ਰੱਖਿਆ ਜਾਵੇ ਕਿਉਂਕਿ ਇਹ ਕਤਲੇਆਮ ਕਾਂਗਰਸ ਸਰਕਾਰ ਨੇ ਕਰਵਾਇਆ।

ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵੱਡੇ- ਵੱਡੇ ਅਹੁਦੇ ਦਿੱਤੇ। ਉਨਾਂ ਕਿਹਾ ਕਿ ਕਤਲੇਆਮ ਲਈ ਸੋਨੀਆ ਗਾਂਧੀ ਦੋਸ਼ੀ ਹੈ ਕਿਉਂਕਿ ਉਸ ਦੇ ਪਤੀ ਰਾਜੀਵ ਗਾਂਧੀ ਨਾਲ ਉਸ ਦੀ ਸਹਿਮਤੀ ਸੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜਦੋਂ ਭਾਜਪਾ ਦੀ ਸਰਕਾਰ ਆਵੇਗੀ ਤੇ ਸਿੱਟ ਬਣਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਫੜ੍ਹ ਕੇ ਸਲਾਖਾਂ ਵਿੱਚ ਪਿੱਛੇ ਸੁੱਟਿਆ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਤੇ ਮੋਦੀ ਸਰਕਾਰ ਵੀ ਸਿੱਖ ਕਤਲੇਆਮ ਦੇ ਪੀੜਤਾਂ ਨਾਲ ਮਜ਼ਾਕ ਕਰ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.