ਅੰਮ੍ਰਿਤਸਰ: ਇੱਥੋਂ ਦੇ ਥਾਣਾ ਘਰਿੰਡਾ ਦੇ ਅਧੀਨ ਪੈਂਦੇ ਪਿੰਡ ਚੀਚਾ ਵਿੱਚ ਗੁਪਤ ਸੂਚਨਾ ਦੇ ਅਧਾਰ 'ਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਯੂਪੀ ਅਤੇ ਮਹਾਰਾਸ਼ਟਰ ਤੋਂ ਅੰਮ੍ਰਿਤਸਰ ਆਏ ਸਨ, ਜਿਨ੍ਹਾਂ ਕੋਲੋਂ 32 ਬੋਰ ਦੀਆਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਇਨ੍ਹਾਂ ਆਰੋਪੀਆਂ ਨੂੰ ਰਿਮਾਂਡ 'ਤੇ ਲਿਆ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚਾਰ ਆਰੋਪੀ ਜਿਨ੍ਹਾਂ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ ਚਾਰ 32 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ।
ਬਰਾਮਦ ਕੀਤੇ ਗਏ ਹਥਿਆਰ ਅਰੋਪੀਆਂ ਨੇ ਨਜਾਇਜ਼ ਤਰੀਕੇ ਨਾਲ ਯੂ.ਪੀ ਅਤੇ ਮਹਾਰਾਸ਼ਟਰ ਤੋਂ ਅੰਮ੍ਰਿਤਸਰ ਲੈਕੇ ਆਏ ਸਨ ਤੇ ਉਨ੍ਹਾਂ ਵਿੱਚੋਂ ਦੋ ਤਰਨਤਾਰਨ ਦੇ ਰਹਿਣ ਵਾਲੇ ਹਨ ਤੇ ਦੋ ਮੁਲਜ਼ਮ ਫ਼ਰੀਦਕੋਟ ਦੇ ਰਹਿਣ ਵਾਲੇ ਹਨ।
ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ, ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਖ਼ਿਲਾਫ਼ ਪਿਹਲਾਂ ਵੀ ਕੇਸ ਦਰਜ ਹਨ ਪੁਲਿਸ ਨੇ ਪੁੱਛਗਿੱਛ ਲਈ ਇਨ੍ਹਾਂ ਅਰੋਪੀਆਂ ਨੂੰ ਰਿਮਾਂਡ ’ਤੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।