ਅੰਮ੍ਰਿਤਸਰ: ਸਿੱਖ ਧਰਮ ਦੇ ਚੌਥੇ ਗੁਰੂ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਦੂਜੇ ਪਾਸੇ ਸ੍ਰੀ ਹਰਿਮੰਦਰ ਸਾਹਿਬ ਨੂੰ ਵੱਖ ਵੱਖ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮਹਾਰਾਜ ਗੁਰੂ ਰਾਮਦਾਸ ਜੀ ਚੌਥੇ ਪਾਤਸ਼ਾਹ ਦਾ ਜਨਮ ਲਾਹੌਰ ਦੇ ਚੂਨਾ ਮੰਡੀ ਦੇ ਵਿੱਚ ਹੋਇਆ 1534 ਨੂੰ ਹੋਇਆ ਸੀ, ਆਪ ਜੀ ਦਾ ਜੀਵਨ ਨਿਰੰਤਰ ਸੰਘਰਸ਼ ਵਿਚ ਬੀਤਿਆ ਮਾਂ ਬਾਪ ਦਾ ਸਾਇਆ ਬਚਪਨ ਚ ਉਨ੍ਹਾਂ ਦੇ ਸਿਰ ਤੋਂ ਉੱਠ ਗਿਆ, ਅਤੇ ਆਪ ਜੀ ਨੇ ਆਪਣੇ ਪਵਿੱਤਰ ਭਾਵਨਾ ਦੇ ਨਾਲ ਭਗਤੀ ਦੇ ਨਾਲ ਚੌਥੇ ਗੁਰੂ ਦੀ ਪੱਦਵੀ ਧਾਰਨ ਕੀਤੀ। ਨਾਲ ਹੀ ਉਨ੍ਹਾਂ ਨੇ ਨਗਰ ਵਸਾਇਆ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਅਤੇ ਅੰਮ੍ਰਿਤਸਰ ਦੀ ਸਥਾਪਨਾ ਕੀਤੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ 1570 ਵਿੱਚ ਨਗਰ ਦੀ ਨੀਂਹ ਰੱਖੀ ਨਵਾਂ ਧਰਮ ਪ੍ਰਚਾਰ ਕੇਂਦਰ ਤੇ ਸ਼ਹਿਰ ਸਥਾਪਿਤ ਕਰਨ ਲਈ ਪਾਣੀ ਦੀ ਲੋੜ ਹੋਈ ਜਿਸ ਨੂੰ ਮੁੱਖ ਰੱਖ ਕੇ ਪਹਿਲਾਂ ਸੰਤੋਖਸਰ ਸਰੋਵਰ ਦੀ ਖੁਦਾਈ ਸ਼ੁਰੂ ਕੀਤੀ ਤੇ ਹੋਰ ਸਰੋਵਰ ਵੀ ਸਥਾਪਤ ਕੀਤੇ ਗਏ। ਗੁਰੂ ਰਾਮਦਾਸ ਜੀ ਨੇ ਗੁਰੂ ਬਣਨ ਪਿੱਛੋਂ ਮਾਝੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਜ਼ੋਰ ਦਿੱਤਾ 22 ਮੰਜਿਆਂ ਤੋਂ ਇਲਾਵਾ ਮਿਸ਼ਨ ਮਸੰਦ ਪ੍ਰਥਾ ਕਾਇਮ ਕੀਤੀ।
ਉਨ੍ਹਾਂ ਨੇ ਗੁਰੂ ਰਾਮਦਾਸ ਜੀ ਵੱਲੋ ਵਸਾਏ ਗਿਆ ਨਗਰ ਅੱਜ ਵੱਧ ਫੁੱਲ ਰਿਹਾ ਹੈ। ਲੱਖਾਂ ਦੀ ਗਿਣਤੀ ਚ ਦੇਸ਼ ਵਿਦੇਸ਼ਾਂ ਤੋਂ ਸੰਗਤ ਦਰਸ਼ਨਾਂ ਦੇ ਲਈ ਇੱਥੇ ਪਹੁੰਚਦੇ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।