ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 2 ਦਿਨਾਂ ਦੀ ਚੌਥੀ ਰਾਸ਼ਟਰੀ ਜੂਨੀਅਰ ਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਈ ਜਾ ਰਹੀ ਹੈ। ਇਸ ਦਾ ਉਦਘਾਟਨ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਵੱਲੋਂ ਕੀਤਾ ਗਿਆ। ਇਸ ਗਤਕਾ ਚੈਂਪੀਅਨਸ਼ਿਪ ਵਿੱਚ 15 ਰਾਜਾਂ ਦੇ ਲੱਗਭੱਗ 500 ਖਿਡਾਰੀ ਭਾਗ ਲੈ ਰਹੇ ਹਨ ਜੋ ਆਪਣੇ ਗਤਕੇ ਦੇ ਜੌਹਰ ਦਿਖਾਉਣਗੇ।
ਖੇਡਾਂ ਦਾ ਉਦਘਾਟਨ ਕਰਦਿਆਂ ਸੋਨੀ ਨੇ ਕਿਹਾ ਕਿ ਗਤਕਾ ਖੇਡ ਸਾਡੇ ਗੁਰੂਆਂ ਦੀ ਦੇਣ ਹੈ। ਇਸ ਖੇਡ ਵਿੱਚ ਇੱਕ ਅਦੁੱਤੀ ਸ਼ਕਤੀ ਹੈ। ਸੋਨੀ ਨੇ ਕਿਹਾ ਕਿ ਇਸ ਖੇਡ ਨੂੰ ਖੇਡਣ ਨਾਲ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵੀ ਆਪਣੇ ਵਿਦਿਆਰਥੀਆਂ ਨੂੰ ਗਤਕਾ ਖੇਡ ਦੀ ਟ੍ਰੇਨਿੰਗ ਦੇ ਰਹੇ ਹਨ।
ਸੋਨੀ ਨੇ ਫੈਡਰੇਸ਼ਨ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਬਣਦੀ ਹਰ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਸੋਨੀ ਨੇ ਗਤਕਾ ਫੈਡਰੇਸ਼ਨ ਨੂੰ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਗਤਕਾ ਫੈਡਰੇਸ਼ਨ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ ਅਤੇ ਸਨਮਾਨਤ ਵੀ ਕੀਤਾ ਗਿਆ।
ਹੁਸ਼ਿਆਰਪੁਰ ਦਾ ਸਭ ਤੋਂ ਵੱਡਾ ਖੇਡ ਮੈਦਾਨ ਬਣਿਆ ਆਵਾਰਾ ਪਸ਼ੂਆਂ ਤੇ ਨਸ਼ੇੜੀਆਂ ਦਾ ਟਿਕਾਣਾ
ਬਲਜਿੰਦਰ ਤੌਰ ਨੇ ਦੱਸਿਆ ਕਿ ਖੇਡ ਦੌਰਾਨ ਮੈਚਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ 40 ਮੈਂਬਰੀ ਰੈਫਰੀ ਕੌਂਸਲ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹਨ।