ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੋਂ 705 ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਦੱਸ ਦਈਏ ਕਿ ਇਹ ਜਥਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।
ਰਵਾਨਾ ਹੋਏ ਜੱਥੇ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਜਥਾ ਪਾਰਟੀ ਦੇ ਆਗੂ ਨੇ ਦੱਸਿਆ ਕਿ ਇਹ ਜਥਾ ਵਾਪਸ ਪਰਤੇਗਾ। ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਭਾਰਤ ਆਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 900 ਵੀਜ਼ੇ 'ਚੋਂ 195 ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ 705 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਮਿਲੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਵੀ ਕੀਤੇ ਗਏ ਹਨ। ਹੁਣ 705 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਦੂਜੇ ਪਾਸੇ ਇਸ ਜਥੇ ਦਾ ਹਿੱਸਾ ਬਣਨ ਵਾਲੇ ਸ਼ਰਧਾਲੂ ਆਪਣੇ ਆਪ ਨੂੰ ਖੁਸ਼ਕਿਸਮਤ ਦੱਸ ਰਹੇ ਹਨ।
ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਹਰ ਸਿੱਖ ਲਈ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦਾ ਸਭ ਤੋਂ ਵੱਡਾ ਦਿਨ ਹੈ, ਅੱਜ ਉਹ ਗੁਰੂ ਧਾਮ ਦੇ ਦਰਸ਼ਨ ਦੀਦਾਰੇ ਲਈ ਜਾ ਰਹੇ ਹਨ। ਉਹ ਬਹੁਤ ਖੁਸ਼ ਹਨ ਕਿ ਵਾਹਿਗੁਰੂ ਜੀ ਦੀ ਕਿਰਪਾ ਦੇ ਨਾਲ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਇਹ ਵੀ ਪੜੋ: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਤੇ ਉੱਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਦੱਸ ਦਈਏ ਕਿ ਪੂਰੇ ਭਾਰਤ ਚੋਂ 2000 ਦੇ ਕਰੀਬ ਸ਼ਰਧਾਲੂ ਅਟਾਰੀ ਵਾਹਘਾ ਬਾਰਡ ਤੋਂ ਗੁਰੂਧਾਮਾਂ ਦੇ ਦਰਸ਼ਨਾਂ ਦੇ ਲਈ ਪਾਕਿਸਤਾਨ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਸਾਰੇ ਸ਼ਰਧਾਲੂਆਂ ਦਾ ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।