ਅੰਮ੍ਰਿਤਸਰ: ਬਟਾਲਾ ਰੋਡ 'ਤੇ ਇੱਕ 55 ਸਾਲਾ ਵਿਅਕਤੀ ਰਾਮ ਲਾਲ ਸ਼ਰਮਾ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦੁਕਾਨ ਦੇ ਝਗੜਿਆਂ ਅਤੇ ਦੁਕਾਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸੀ।
ਉਨ੍ਹਾਂ ਦੱਸਿਆ ਕਿ ਦੁਕਾਨ ਦੇ ਬਾਹਰ ਇਲਾਕੇ ਦੇ ਕੌਂਸਲਰ ਨੇ ਦੁਕਾਨ ਖਾਲੀ ਕਰਵਾਉਣ ਲਈ ਔਰਤਾਂ ਵੱਲੋਂ ਧਰਨਾ ਲਗਾਵਾ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਦੇ ਪਿਤਾ ਕਾਫ਼ੀ ਪ੍ਰੇਸ਼ਾਨ ਰਹਿੰਦੇ ਸਨ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਜਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਆਪਣੇ ਖ਼ੁਦਕੁਸ਼ੀ ਨੋਟ ਵਿੱਚ ਇਲਾਕੇ ਦੇ ਕੌਂਸਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਇਸ ਸਬੰਧੀ ਪੁਲਿਸ ਨੇ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਕ ਮੈਂਬਰਾਂ ਦੇ ਬਿਆਨ ਦੇ ਆਧਾਰ ਉੱਤੇ ਸ਼ਿਕਾਇਤ ਦਰਜ ਕਰ ਲਈ ਗਈ ਹੈ ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।