ETV Bharat / city

ਬਿਆਸ ਪੁੱਲ ਤੋਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ - ਕਿਸਾਨ ਆਗੂ ਸਰਵਣ ਸਿੰਘ ਪੰਧੇਰ

ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਵਲੋਂ ਖੇਤੀ ਦੇ ਤਿੰਨ ਕਾਨੂੰਨ, ਐਮ.ਐਸ.ਪੀ ਦੀ ਗਾਰੰਟੀ, ਕਿਸਾਨਾਂ ਤੇ ਦਰਜ ਪਰਚੇ ਖਾਰਜ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਬਿਆਸ ਪੁੱਲ ਤੋਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ

author img

By

Published : Jul 5, 2021, 1:40 PM IST

ਅੰਮ੍ਰਿਤਸਰ: ਬੀਤੇ ਸੱਤ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਸਣੇ ਐੱਮ.ਐੱਸ.ਪੀ ਦੀ ਗਾਰੰਟੀ ਨੂੰ ਲੈ ਕੇ ਕਿਸਾਨਾਂ ਵਲੋਂ ਦੇਸ਼ ਭਰ ਵਿੱਚ ਪ੍ਰਰਸ਼ਨ ਜਾਰੀ ਹਨ। ਇਸੇ ਦੇ ਚੱਲਦਿਆਂ ਕਿਸਾਨਾਂ ਦੀ ਵੱਖ-ਵੱਖ ਜੱਥੇਬੰਦੀਆਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਪੱਕੇ ਧਰਨੇ ਲਗਾਏ ਹੋਏ ਹਨ। ਜਿਸ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਜਥੇ ਰਵਾਨਾ ਹੋ ਰਹੇ ਹਨ। ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਬਿਆਸ ਦਰਿਆ ਪੁੱਲ ਤੋਂ ਕਿਸਾਨਾਂ ਦਾ ਵਿਸ਼ਾਲ ਕਾਫਿਲਾ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ ਹੈ।

ਬਿਆਸ ਪੁੱਲ ਤੋਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਦੌਰਾਨ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 19ਵੇਂ ਗੇੜ ਦਾ ਜੱਥਾ ਰਵਾਨਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਬਾਸਮਤੀ ਪੂਰੇ ਜੋਰ ਸ਼ੋਰ ਨਾਲ ਲਗਾਈ ਜਾ ਰਹੀ ਹੈ ਅਤੇ ਕਿਸਾਨਾਂ ਦੇ ਹੌਂਸਲੇ ਦੀ ਗੱਲ ਕਰੀਏ ਤਾਂ ਉਹ ਸਵੇਰੇ ਜਮੀਨਾਂ ਵਿੱਚ ਕੱਦੂ ਕਰ ਦਿੱਲੀ ਜਾਣ ਲਈ ਤਿਆਰ ਹੋ ਪਹੁੰਚ ਗਏ ਹਨ।

ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਵਲੋਂ ਖੇਤੀ ਦੇ ਤਿੰਨ ਕਾਨੂੰਨ, ਐਮ.ਐਸ.ਪੀ ਦੀ ਗਾਰੰਟੀ, ਕਿਸਾਨਾਂ ਤੇ ਦਰਜ ਪਰਚੇ ਖਾਰਜ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਪੈਟਰੋਲ ਦੀਆਂ ਵੱਧਦੀਆਂ ਕੀਮਤਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਖੇਡ ਰਹੀ ਹੈ ਅਤੇ ਉਨ੍ਹਾਂ ਨੂੰ ਨਿੱਜੀ ਤੌਰ ਤੇ ਫਾਇਦਾ ਪਹੁੰਚਾ ਰਹੀ ਹੈ, ਜੋ ਕਿ ਅਤਿ ਨਿੰਦਨਯੋਗ ਹੈ।

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਵੱਧਦੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਵੱਡਾ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਜਦੋਂ ਤੱਕ ਤੇਲ, ਗੈਸ ਕੀਮਤਾਂ ਸਮੇਤ ਖਾਦ ਪਦਾਰਥਾਂ ਵਿੱਚ ਗਿਰਾਵਟ ਨਹੀਂ ਲਿਆਈ ਜਾਂਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ:ਪੰਜਾਬ ਤੇ ਯੂਪੀ 'ਚ ਦਿਖਾਵਾਂਗੇ ਹੁਣ ਬੀਜੇਪੀ ਨੂੰ ਹੱਥ :ਰਾਕੇਸ਼ ਟਿਕੈਤ

ETV Bharat Logo

Copyright © 2024 Ushodaya Enterprises Pvt. Ltd., All Rights Reserved.