ਅੰਮ੍ਰਿਤਸਰ : ਕੋਰੋਨਾ ਮਹਾਂਮਾਰੀ ਕਾਰਨ ਬੰਦ ਪਏ ਸਕੂਲਾਂ ਨੂੰ ਲੰਮੇਂ ਸਮੇਂ ਬਾਅਦ ਖੋਲ੍ਹ ਦਿੱਤਾ ਗਿਆ ਹੈ। ਮੁੜ ਸਕੂਲ ਖੁੱਲ੍ਹਣ 'ਤੇ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਅੱਜ ਤੋਂ ਸੂਬੇ ਭਰ 'ਚ ਸਾਰੇ ਹੀ ਸਕੂਲ ਖੋਲ੍ਹ ਦਿੱਤੇ ਗਏ ਹਨ।
ਸਕੂਲ ਆਏ ਬੱਚਿਆਂ ਨੇ ਆਪਣੀ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਉਹ ਲੰਮੇਂ ਸਮੇਂ ਬਾਅਦ ਸਕੂਲ ਆਏ ਹਨ ਤੇ ਉਨ੍ਹਾਂ ਚੰਗਾ ਲੱਗ ਰਿਹਾ ਹੈ। ਹੁਣ ਉਹ ਸਕੂਲ ਆ ਕੇ ਪੜ੍ਹਾਈ ਕਰ ਸਕਣਗੇ, ਆਪਣੇ ਦੋਸਤਾਂ ਨੂੰ ਮਿਲ ਸਕਣਗੇ। ਸਕੂਲ ਆ ਕੇ ਉਨ੍ਹਾਂ ਦੀ ਪੜ੍ਹਾਈ ਪੂਰੀ ਹੋ ਸਕੇਗੀ ਜੋ ਕਿ ਉਹ ਲੰਮੇਂ ਸਮੇਂ ਤੋਂ ਸਹੀ ਤਰੀਕੇ ਨਹੀਂ ਕਰ ਪਾ ਰਹੇ ਸਨ।
ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ ਅਧਿਆਪਕਾਂ ਨੇ ਦੱਸਿਆ ਕਿ ਬੱਚੇ ਸਕੂਲ ਆ ਕੇ ਬੇਹਦ ਖੁਸ਼ ਹਨ। ਵਿਦਿਆਰਥੀਆਂ ਨੂੰ ਸਕੂਲ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਸਕੂਲ ਤੇ ਕਲਾਸਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਮਾਸਕ ਪਾਉਣ, ਹੱਥ ਧੋਣ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ ਵਿਦਿਆਰਥੀ ਤੇ ਅਧਿਆਪਕ ਖੁਸ਼ ਹਨ, ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਇਹ ਵੀ ਪੜ੍ਹੋ :ਪੰਜਾਬ ਦੇ ਸਕੂਲਾਂ 'ਚ ਮੁੜ ਪਰਤੀ ਰੌਣਕ